ਤਰਨਤਾਰਨ, (ਰਾਜੂ)- ਥਾਣਾ ਸਿਟੀ ਪੱਟੀ ਅਤੇ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ ਇਕ ਅੌਰਤ ਸਮੇਤ 6 ਵਿਅਕਤੀਅਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਕਰਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਸਬੰਧੀ ਸਰਾਲੀ ਮੰਡ ਚੌਕ ਮੌਜੂਦ ਸੀ ਕਿ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਜਦੋਂ ਨਿਰਮਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਚੀਮਾ ਬਾਠ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 90 ਨਸ਼ੇ ਵਾਲੀਅਾਂ ਗੋਲੀਆਂ ਅਤੇ ਕੁਲਦੀਪ ਕੌਰ ਪਤਨੀ ਬਲਜੀਤ ਸਿੰਘ ਵਾਸੀ ਨੱਥੂਚੱਕ ਕੋਲੋਂ 110 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਸਬੰਧੀ ਦੁੱਬਲੀ ਮੌਜੂਦ ਸੀ ਕਿ ਸੰਜੀਵ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਕਾਲੇਕੇ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਇਸੇ ਤਰ੍ਹਾਂ ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਸਬੰਧੀ ਟੀ-ਪੁਆਇੰਟ ਚੀਮਾ ਮੋਡ਼ ਮੌਜੂਦ ਸੀ ਕਿ ਬੂਟਾ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਦੁੱਬਲੀ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 150 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਉਧਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਸਬੰਧੀ ਕੋਟ ਬੁੱਢਾ ਮੌਜੂਦ ਸੀ ਕਿ ਅਮਿਤ ਕੁਮਾਰ ਪੁੱਤਰ ਕੂਸ਼ਕ ਕੁਮਾਰ ਵਾਸੀ ਕੋਟ ਬੁੱਢਾ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 180 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਸਬੰਧੀ ਕੋਟ ਬੁੱਢਾ ਦਾਣਾ ਮੰਡੀ ਮੌਜੂਦ ਸੀ ਕਿ ਅਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਸੀਤੋਂ ਨੌ-ਅਾਬਾਦ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 190 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਅਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਸਪ੍ਰੀਤ ਕੌਰ ਦਾਜ ਹੱਤਿਆਕਾਂਡ : ਮੁਲਜ਼ਮ ਸੱਸ-ਸਹੁਰਾ ਨਹੀਂ ਲੱਗੇ ਪੁਲਸ ਦੇ ਹੱਥ
NEXT STORY