ਸ੍ਰੀ ਚਮਕੌਰ ਸਾਹਿਬ (ਕੌਸ਼ਲ) - ਟਰੈਕਟਰ-ਟਰਾਲੀ ਦੀ ਹੁੱਕ ਟੁੱਟਣ ਕਾਰਨ ਟਰੈਕਟਰ ਪਲਟਣ 'ਤੇ ਹੋਲੇ-ਮਹੱਲੇ ਤੋਂ ਵਾਪਸ ਜਾ ਰਹੇ ਅੱਧੀ ਦਰਜਨ ਵਿਅਕਤੀ ਜ਼ਖਮੀ ਹੋ ਗਏ, ਜਦਕਿ ਇਕ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਦੱਸਿਆ ਕਿ ਇਹ ਦਰਦਨਾਕ ਹਾਦਸਾ ਸ੍ਰੀ ਚਮਕੌਰ ਸਾਹਿਬ ਨੀਲੋਂ ਮਾਰਗ 'ਤੇ ਪੈਂਦੇ ਲੱਕੀ ਦੇ ਢਾਬੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂਆਂ ਨਾਲ ਭਰੇ ਇਕ ਟਰੈਕਟਰ-ਟਰਾਲੀ ਦੀ ਹੁੱਕ ਟੁੱਟ ਗਈ, ਜਿਸ ਕਾਰਨ ਟਰੈਕਟਰ ਪਲਟ ਗਿਆ ਤੇ ਉਸ 'ਤੇ ਬੈਠੇ ਸ਼ਰਧਾਲੂਆਂ ਨੂੰ ਗੰਭੀਰ ਸੱਟਾਂ ਲੱਗੀਆਂ।
ਜ਼ਖਮੀਆਂ ਨੂੰ ਤਰੁੰਤ ਸਥਾਨਕ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਵਿਸ਼ਾਲ ਪੁੱਤਰ ਲੱਖਾ ਮਸੀਹ ਉਮਰ 18 ਪਿੰਡ ਕੁਲਾਰ (ਨਜ਼ਦੀਕ ਬਟਾਲਾ) ਜ਼ਿਲਾ ਗੁਰਦਾਸਪੁਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਨਵਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ (17) ਪਿੰਡ ਹਸਲਪੁਰ ਜ਼ਿਲਾ ਗੁਰਦਾਸਪੁਰ, ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ (18) ਪਿੰਡ ਬੱਲਪੁਰੀਆ ਜ਼ਿਲਾ ਗੁਰਦਾਸਪੁਰ, ਰਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਸਾਲ ਉਮਰ (32), ਗੁਰਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ (17), ਅਮਰਜੀਤ ਸਿੰਘ ਪੁੱਤਰ ਜਸਪਾਲ ਸਿੰਘ (22), ਗੁਰਅਸ਼ੀਸ਼ ਸਿੰਘ ਪੁੱਤਰ ਕੁਲਵੀਰ ਸਿੰਘ (20) (ਚਾਰੋਂ ਵਾਸੀ ਪਿੰਡ ਚੱਠਾ) ਜ਼ਿਲਾ ਗੁਰਦਾਸਪੁਰ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਗੁਰਵਿੰਦਰ ਸਿੰਘ ਤੇ ਰਾਜਿੰਦਰ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਵਿਚ ਰੈਫਰ ਕਰ ਦਿੱਤਾ।
ਜ਼ਖਮੀ ਗੁਰਅਸ਼ੀਸ਼ ਸਿੰਘ ਨੇ ਦੱਸਿਆ ਕਿ ਅਸੀਂ ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਰਸਤੇ ਵਿਚ ਪੈਂਦੇ ਸ੍ਰੀ ਚਮਕੌਰ ਸਾਹਿਬ ਤੋਂ ਬਾਅਦ ਸ੍ਰੀ ਮਾਛੀਵਾੜਾ ਸਾਹਿਬ ਦੇ ਗੁਰਧਾਮਾਂ ਵਿਚ ਮੱਥਾ ਟੇਕਣ ਉਪਰੰਤ ਆਪਣੇ ਪਿੰਡਾਂ ਨੂੰ ਜਾਣਾ ਸੀ। ਉਸ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਵਿਸ਼ਾਲ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਬੀ. ਡੀ. ਪੀ. ਓ. ਗੰਡੀਵਿੰਡ ਦਫ਼ਤਰ ਸਾਹਮਣੇ ਧਰਨਾ ਦੇਣ ਦਾ ਐਲਾਨ
NEXT STORY