ਮਾਨਸਾ (ਸੰਦੀਪ ਮਿੱਤਲ) : ਮਾਨਸਾ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ’ਚ 4 ਮੁੱਕਦਮੇ ਦਰਜ ਕਰ ਕੇ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 27.10 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਟੀਮ ਨੇ ਸੁਖਵਿੰਦਰ ਸਿੰਘ ਉਰਫ਼ ਸੁਖ ਪੁੱਤਰ ਜਗਰੂਪ ਸਿੰਘ ਉਰਫ਼ ਰੂਪ ਵਾਸੀ ਕਿਸ਼ਨਗੜ੍ਹ ਫਰਮਾਹੀ ਕੋਲੋਂ 06 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਦਰ ਮਾਨਸਾ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ।
ਥਾਣਾ ਸਰਦੂਲਗੜ੍ਹ ਵਿਚ ਸੀ. ਆਈ. ਏ. ਸਟਾਫ ਮਾਨਸਾ ਦੀ ਪੁਲਸ ਟੀਮ ਨੇ ਵੀਰਬਲ ਸਿੰਘ ਉਰਫ਼ ਅਣੂ ਪੁੱਤਰ ਟੈਹਲਾ ਸਿੰਘ, ਬਿੱਟੂ ਸਿੰਘ ਪੁੱਤਰ ਜਗਸੀਰ ਸਿੰਘ ਵਾਸੀਅਨ ਮੀਰਪੁਰ ਖੁਰਦ ਕੋਲੋਂ 06.10 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਦੀ ਪੁਲਸ ਟੀਮ ਨੇ ਮੰਗਲ ਸਿੰਘ ਪੁੱਤਰ ਰੋਸੀ ਸਿੰਘ ਵਾਸੀ ਮੋਗਾ ਹਾਲ ਵਾਰਡ ਨੰਬਰ 18 ਬੁਢਲਾਡਾ, ਗੁਰਦਾਸ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬਹਿਮਣ ਜੱਸਾ ਸਿੰਘ ਵਾਲਾ ਕੋਲੋਂ 09 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ। ਥਾਣਾ ਬੋਹਾ ’ਚ ਸੀ. ਆਈ. ਏ. ਸਟਾਫ ਮਾਨਸਾ ਦੀ ਪੁਲਸ ਟੀਮ ਨੇ ਸੋਹਣ ਸਿੰਘ ਪੁੱਤਰ ਹਰਨੇਕ ਸਿੰਘ ਪੁੱਤਰ ਨੰਦ ਸਿੰਘ ਵਾਸੀ ਨੇੜੇ ਧਰਮਸ਼ਾਲਾ ਟਾਹਲੀਆ ਕੋਲੋਂ 06 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਬੋਹਾ ਤਹਿਤ ਦਰਜ ਕਰ ਲਿਆ ਹੈ।
ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ ਦੇ ਭਲੇ ਦੀ ਕੀਤੀ ਅਰਦਾਸ
NEXT STORY