ਰੂਪਨਗਰ (ਵਿਜੇ ਸ਼ਰਮਾ) : ਗੁਲਨੀਤ ਸਿੰਘ ਖੁਰਾਣਾ, ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗੌਰਵ ਯਾਦਵ ਆਈ. ਪੀ. ਐਸ. ਡਾਇਰੈਕਟਰ ਜਨਰਲ ਪੁਲਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ“ ਤਹਿਤ ਜ਼ਿਲਾ ਪੁਲਸ ਵਲੋਂ ਐੱਨ.ਡੀ.ਪੀ.ਐੱਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ 3 ਵਿਅਕਤੀਆਂ ਸਮੇਤ ਕੁੱਲ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ 26 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋ ਇਕ ਦੇਸੀ ਕੱਟਾ 315 ਬੋਰ ਬਰਾਮਦ ਕਰ ਕੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲਾ ਪੁਲਸ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾ ਤੇ ਨਕੇਲ ਕੱਸਣ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸਥਾਨਾਂ ’ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ।
ਇਹ ਵੀ ਪੜ੍ਹੋ : ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ
ਉਨ੍ਹਾਂ ਅੱਗੇ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀਂ ਨਸ਼ਾ ਸਮਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਦਰ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਮੁਨੀਸ਼ ਕੁਮਾਰ ਉਰਫ ਗਗਨ ਪੁੱਤਰ ਸੋਹਨ ਲਾਲ, ਗੁਰਵਿੰਦਰ ਸਿੰਘ ਉਰਫ ਹੈਵੜਾ ਪੁੱਤਰ ਕਰਮਜੀਤ ਸਿੰਘ ਵਾਸੀਆਨ ਪਿੰਡ ਧਨੌਰੀ ਥਾਣਾ ਸਦਰ ਮੋਰਿੰਡਾ ਅਤੇ ਕੁਲਵੰਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਕਾਈਨੌਰ ਗ੍ਰਿਫਤਾਰ ਕੀਤਾ ਗਿਆ ਅਤੇ ਬਲਜਿੰਦਰ ਸਿੰਘ ਉਰਫ ਬਜੀਦਾ ਪੁਤਰ ਮਲਕੀਤ ਸਿੰਘ ਵਾਸੀ ਪਿੰਡ ਗੋਪਾਲਪੁਰ ਅਤੇ ਹਰਸ਼ ਕੁਮਾਰ ਪੁੱਤਰ ਸ਼ਮੀ ਕੁਮਾਰ ਵਾਸੀ ਪਿੰਡ ਕਾਈਨੌਰ ਗ੍ਰਿਫਤਾਰ ਕੀਤਾ ਗਿਆ ਅਤੇ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਦਿਨੇਸ਼ ਕੁਮਾਰ ਪੁੱਤਰ ਸੁਰੇਸ਼ ਚੰਦ ਵਾਸੀ ਡੀ.ਡੀ. ਬਾਸੋਵਾਲ ਕਾਲੋਨੀ ਹਾਲ ਵਾਸੀ ਪਿੰਡ ਲੰਗਮਜਾਰੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉੁਨ੍ਹਾਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Air India ਦਾ ਪਾਇਲਟਾਂ ਅਤੇ ਸਟਾਫ ਸਬੰਧੀ ਵੱਡਾ ਫ਼ੈਸਲਾ, ਰਿਟਾਇਰਮੈਂਟ ਦੀ ਉਮਰ ਵਧਾਉਣ ਦਾ ਕੀਤਾ ਐਲਾਨ
ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਰੂਪਨਗਰ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਸਮੇਂ ਪ੍ਰਿਤਪਾਲ ਸਿੰਘ ਉਰਫ ਪ੍ਰੀਤ ਪੁੱਤਰ ਕਮਲ ਸਿੰਘ ਵਾਸੀ ਪਿੰਡ ਮਾਜਰੀ ਠੇਕੇਦਾਰਾ ਪੁਲਸ ਪਾਰਟੀ ਦੇਖਕੇ ਭੱਜਣ ਲੱਗਾ ਤਾਂ ਉਸ ਨੂੰ ਪੁਲਸ ਪਾਰਟੀ ਵੱਲੋ ਕਾਬੂ ਕਰ ਕੇ ਸ਼ੱਕ ਦੇ ਆਧਾਰ ’ਤੇ ਚੈਕਿੰਗ ਕੀਤੀ ਗਈ ਜਿਸ ’ਤੇ ਉਸ ਪਾਸੋਂ ਇਕ ਦੇਸੀ ਕੱਟਾ 315 ਬੋਰ ਬਰਾਮਦ ਹੋਇਆ। ਜਿਸ ’ਤੇ ਪ੍ਰਿਤਪਾਲ ਸਿੰਘ ਉਕਤ ਦੇ ਖਿਲਾਫ ਥਾਣਾ ਸਿਟੀ ਰੂਪਨਗਰ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਐੱਸ.ਐੱਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 ’ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਜੇਕਰ ਕੋਈ ਵਿਅਕਤੀ ਨਸ਼ਾਂ ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ 'ਚ ਪਾਵਰਕਾਮ ਦਾ ਵੱਡਾ ACTION, ਹੁਣ ਗੁਆਂਢੀਆਂ ਨੂੰ ਵੀ...
NEXT STORY