ਟਾਂਡਾ ਉੜਮੁੜ (ਮੋਮੀ, ਪੰਡਿਤ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਕੁਰਾਲਾ ਨਜ਼ਦੀਕ ਅੱਜ ਸ਼ਾਮ ਹੋਏ ਇਕ ਸੜਕ ਹਾਦਸੇ ਦੌਰਾਨ ਵੈਸ਼ਨੋ ਦੇਵੀ ਦੀ ਯਾਤਰਾ ਤੋਂ ਵਾਪਸ ਪਰਤ ਰਹੇ 6 ਸ਼ਰਧਾਲੂਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ l ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਸ਼ਾਮ ਤਕਰੀਬਨ 6 ਵਜੇ ਉਸ ਸਮੇਂ ਵਾਪਰਿਆ ਜਦੋਂ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਇਨੋਵਾ ਗੱਡੀ ਅਚਾਨਕ ਹੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਨੋਵਾ ਗੱਡੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।
ਇਹ ਵੀ ਪੜ੍ਹੋ : CM ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਨੂੰ ਲੈ ਕੇ ਹੋਈ ਚਰਚਾ
ਸਥਾਨਕ ਲੋਕਾਂ ਨੇ ਬੜੀ ਹੀ ਮੁਸ਼ੱਕਤ ਨਾਲ ਹਾਦਸਾਗ੍ਰਸਤ ਗੱਡੀ ’ਚੋਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਦੇ ਵਾਲੰਟੀਅਰ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਐਂਬੂਲੈਂਸ ਰਾਹੀਂ ਟਾਂਡਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੋਂ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੇਖਦਿਆਂ ਸ਼੍ਰੀਮਨ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਸ਼ਰਧਾਲੂਆਂ ਦੀ ਪਛਾਣ ਸੁਰਿੰਦਰ ਕੁਮਾਰ, ਮਮਤਾ ਦੇਵੀ, ਪਾਰੁਲ, ਸਨਹਿਲ, ਮੰਜੂ ਤੇ ਕੁਲਦੀਪ ਸਾਰੇ ਹੀ ਨਿਵਾਸੀ ਗੁਰੂਗ੍ਰਾਮ (ਗੁੜਗਾਓਂ) ਵਜੋਂ ਹੋਈ ਹੈ। ਹਾਦਸੇ ਸਬੰਧੀ ਸੂਚਨਾ ਮਿਲਣ ’ਤੇ ਟਾਂਡਾ ਪੁਲਸ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਵਾਪਰੀ ਦੁੱਖ਼ਦਾਈ ਘਟਨਾ, ਭਾਖੜਾ ਨਹਿਰ ’ਚ ਡੁੱਬਣ ਨਾਲ ਦੋ ਦੋਸਤਾਂ ਦੀ ਹੋਈ ਮੌਤ
ਹਰਜੋਤ ਬੈਂਸ ਵੱਲੋਂ ਜੇਲ੍ਹਾਂ 'ਚ ਮੋਬਾਇਲਾਂ ਦੀ ਵਰਤੋਂ 'ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼
NEXT STORY