ਗੋਇੰਦਵਾਲ ਸਾਹਿਬ, (ਪੰਛੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਵੇਈਂਪੁਈਂ 'ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਗੁਰਜੀਤ ਸਿੰਘ ਰਿੰਕੂ ਪੁੱਤਰ ਜਗੀਰ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ 180 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਏ. ਐੱਸ. ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨਾਕੇ ਦੌਰਾਨ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਪਾਲ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰ ਕੇ ਉਸ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੁਲਜ਼ਮ ਹਰਚੰਦ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਬਾਬਾ ਬਿਧੀ ਚੰਦ ਕਾਲੋਨੀ ਗੋਇੰਦਵਾਲ ਸਾਹਿਬ ਨੂੰ 240 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ, (ਰਾਜੂ)-ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੇ ਵਾਲੀਆਂ ਗੋਲੀਆਂ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬੁੰਨ੍ਹ ਘੁਲੇ ਵਾਲਾ ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਗੁਰਲਾਲ ਸਿੰਘ ਪੁੱਤਰ ਧਰਮ ਸਿੰਘ ਵਾਸੀ ਸਭਰਾ ਨੂੰ ਕਾਬੂ ਕਰ ਕੇ ਉਸ ਕੋਲੋਂ
505 ਨਸ਼ੇ ਵਾਲੀਆਂ ਗੋਲੀਆਂ ਤੇ 1 ਗ੍ਰਾਮ 5 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਭਾਓਵਾਲ ਤੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਸਚਦੇਵ ਸਿੰਘ ਉਰਫ ਸੁੱਚਾ ਪੁੱਤਰ ਸੁਰਜੀਤ ਸਿੰਘ ਵਾਸੀ ਬਹਿਕ ਫੱਤੂ ਘੁਰਕੀ ਨੂੰ ਕਾਬੂ ਕਰ ਕੇ ਉਸ ਕੋਲੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵੇਰਕਾ ਮਿਲਕ ਪਲਾਂਟ ਫਿਰਨੀ ਗਾਰਡਨ ਕਾਲੋਨੀ ਤੋਂ ਮੁਲਜ਼ਮ ਮਨਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਕਾਬੂ ਕਰ ਕੇ ਉਸ ਕੋਲੋਂ 180 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੁਰੇਸ਼ ਕੁਮਾਰ ਦਾ ਅਹੁਦਾ ਸੰਭਾਲਣ ਤੋਂ ਫਿਰ ਇਨਕਾਰ, ਜਾਣੋ ਕੀ ਹੈ ਕਾਰਨ
NEXT STORY