ਮੋਹਾਲੀ (ਨਿਆਮੀਆਂ) : 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਗਰ ਨਿਗਮ ਨੇ ਲੋਕਾਂ ਨੂੰ ਡੇਂਗੂ, ਮਲੇਰੀਏ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਨਿਗਰ ਨਿਗਮ ਅਵਨੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵਲੋਂ ਸੈਕਟਰ-68 ਵਿਖੇ ਲੋਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨੂੰ ਬਰਸਾਤ ਦੇ ਦਿਨਾਂ ਵਿਚ ਫੈਲਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀ ਟੀਮ ਵਲੋਂ ਸ਼ਹਿਰ ਵਿਚ ਹੁਣ ਤਕ ਡੇਂਗੂ/ਮਲੇਰੀਆ ਫੈਲਾਉਣ ਵਾਲੇ ਮੱਛਰਾਂ ਦਾ ਕੂਲਰਾਂ ਆਦਿ ਵਿਚੋਂ ਲਾਰਵਾ ਮਿਲਣ 'ਤੇ 62 ਚਲਾਨ ਕੀਤੇ ਗਏ ਹਨ। ਟੀਮ ਵਲੋਂ ਲੋਕਾਂ ਨੂੰ ਆਪਣੇ ਘਰਾਂ ਦੇ ਕੂਲਰਾਂ ਨੂੰ ਹਫਤੇ ਵਿਚ ਇਕ ਵਾਰ ਚੰਗੀ ਤਰ੍ਹਾਂ ਸਾਫ ਕਰ ਕੇ ਪਾਣੀ ਭਰਨ ਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਲਈ ਵੀ ਆਖਿਆ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੀ ਸਫਾਈ ਪ੍ਰਤੀ ਵੀ ਆਖਿਆ ਗਿਆ ਹੈ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੇ ਗਏ ਕੰਮਾਂ ਵਿਚ ਆਪਣਾ ਯੋਗਦਾਨ ਪਾਉਣ ਤਾਂ ਜੋ ਸ਼ਹਿਰ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਇਆ ਜਾ ਸਕੇ।
ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵਲੋਂ ਲੋਕਾਂ ਨੂੰ ਘਰਾਂ ਵਿਚ ਪਲਾਸਟਿਕ ਦੀਆਂ ਚੀਜ਼ਾਂ ਤੇ ਲਿਫਾਫਿਆਂ ਆਦਿ ਦੀ ਵਰਤੋਂ ਨਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੁਕਾਨਦਾਰਾਂ, ਸਬਜ਼ੀਆਂ, ਫਲਾਂ ਆਦਿ ਦੀਆਂ ਰਹੇੜੀਆਂ ਵਾਲਿਆਂ ਨੂੰ ਵੀ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਦੀ ਵਰਤੋਂ ਨਾਲ ਸ਼ਹਿਰ ਦਾ ਵਾਤਾਵਰਣ ਗੰਦਾ ਹੁੰਦਾ ਹੈ ਤੇ ਸੀਵਰੇਜ ਸਿਸਟਮ 'ਚ ਵੀ ਰੁਕਾਵਟਾਂ ਪੈਦਾ ਹੁੰਦੀਆਂ ਹਨ।
ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ
ਖਮਾਣੋਂ, (ਸੰਜੀਵ)-ਨੋਡਲ ਅਫ਼ਸਰ ਡਾ. ਸਪਨਾ ਸੇਠੀ ਦੀ ਟੀਮ ਵਲੋਂ ਪੁਲਸ ਵਿਭਾਗ ਦੇ ਸਹਿਯੋਗ ਨਾਲ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਦੇ ਵਿਅਕਤੀਆਂ ਦੇ ਚਲਾਨ ਕੱਟੇ ਗਏ। ਡਾ. ਸੇਠੀ ਨੇ ਦੱਸਿਆ ਕਿ 5 ਵਿਅਕਤੀਆਂ ਦੇ ਚਲਾਨ ਕਰ ਕੇ ਉਨ੍ਹਾਂ ਤੋਂ ਜੁਰਮਾਨਾ ਵਸੂਲਿਆ ਗਿਆ। ਇਸ ਮੌਕੇ ਥਾਣੇਦਾਰ ਮਨਦੀਪ ਸਿੰਘ, ਡਾ. ਗੁਰਤੇਜ ਸਿੰਘ, ਅਮਰਜੀਤ ਸਿੰਘ ਲੈਕਚਰਾਰ ਤੇ ਹੈੱਡ ਕਾਂਸਟੇਬਲ ਸੰਤ ਸਿੰਘ ਆਦਿ ਮੌਜੂਦ ਸਨ।
ਨਾਭਾ ਕੌਂਸਲ ਦੇ ਉਪ-ਪ੍ਰਧਾਨਾਂ ਦੀ ਚੋਣ ਕੈਬਨਿਟ ਮੰਤਰੀ ਲਈ ਸਿਰਦਰਦੀ ਬਣੀ
NEXT STORY