ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਆਪ੍ਰੇਸ਼ਨ ‘ਓ. ਪੀ. ਐੱਸ. ਸੀਲ-23’ ਤਹਿਤ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐੱਸ. ਐੱਸ. ਪੀਜ਼ ਨੂੰ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐੱਸ. ਐੱਚ. ਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਾਉਣ ਲਈ ਵੱਧ ਤੋਂ ਵੱਧ ਪੁਲਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ: CM ਮਾਨ ਦੇ ਦੌਰੇ ਦੇ ਆਖ਼ਰੀ ਦਿਨ ਵੱਡੀਆਂ ਸਨਅਤੀ ਕੰਪਨੀਆਂ ਨੇ ਪੰਜਾਬ ’ਚ ਨਿਵੇਸ਼ ’ਚ ਵਿਖਾਈ ਰੁਚੀ
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਸ ਮੁਲਾਜ਼ਮਾਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ, ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂ. ਟੀ. ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 65 ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਮਜ਼ਬੂਤ ਨਾਕੇ ਲਾਏ ਗਏ। ਇਨ੍ਹਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ’ਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਸ ਦੌਰਾਨ ਸੂਬੇ ’ਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 234 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 2 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਖ਼ੁਲਾਸਾ! ਦਰਿੰਦਾ ਬੋਲਿਆ ਨੀਅਤ ਬਦਲੀ ਤਾਂ...

ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 5 ਐੱਫ਼. ਆਈ. ਆਰਜ਼. ਵੀ ਦਰਜ ਕੀਤੀਆਂ ਅਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 283ਵੇਂ ਦਿਨ ਵੀ ਜਾਰੀ ਰੱਖਦਿਆਂ 346 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਤਹਿਤ ਸੂਬੇ ਭਰ ’ਚ 68 ਐੱਫ਼. ਆਈ. ਆਰਜ਼. ਦਰਜ ਕਰਕੇ 95 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ 283 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 39,864 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 1.5 ਕਿੱਲੋ ਹੈਰੋਇਨ, 429 ਗ੍ਰਾਮ ਅਫ਼ੀਮ, 6 ਕਿੱਲੋ ਗਾਂਜਾ, 21 ਕਿੱਲੋ ਭੁੱਕੀ ਅਤੇ 2.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 340 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਨਾਲ ਹੀ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ
ਪੰਜਾਬ 'ਚ Cold Wave Alert! 3 ਡਿਗਰੀ ਤੋਂ ਵੀ ਹੇਠਾਂ ਆਇਆ ਤਾਪਮਾਨ, ਜਾਣੋ ਅਗਲੇ 7 ਦਿਨਾਂ ਦਾ Forecast
NEXT STORY