ਚੰਡੀਗੜ੍ਹ- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵੱਲੋਂ 66321 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 66321 ਮੀਟਿ੍ਰਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 15788 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 19859 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 14855 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9639 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 170 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 6010 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਦੂਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 68963 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 3116 ਨਵੇਂ ਮਾਮਲੇ ਆਏ ਸਾਹਮਣੇ, 59 ਦੀ ਮੌਤ
NEXT STORY