ਨਾਭਾ (ਜਗਨਾਰ, ਭੂਪਾ)—ਪੰਜਾਬ ਸਰਕਾਰ ਵਲੋਂ ਅੱਜ ਰਿਆਸਤੀ ਸ਼ਹਿਰ ਨਾਭਾ ਵਿਖੇ 69ਵਾਂ ਸੂਬਾ ਪੱਧਰੀ ਵਣ-ਮਹਾਉਤਸਵ ਕਰਵਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰਕਤ ਕਰਨੀ ਸੀ ਅਤੇ ਬੂਟਾ ਲਾ ਕੇ ਇਸ 69ਵੇਂ ਵਣ-ਮਹਾਉਤਸਵ ਦੀ ਸ਼ੁਰੂਆਤ ਕਰਨੀ ਸੀ ਪਰ ਮੌਸਮ ਖਰਾਬ ਹੋਣ ਕਾਰਨ ਉਨ੍ਹਾਂ ਵਲੋਂ ਇਹ ਦੌਰਾ ਰੱਦ ਕਰ ਦਿੱਤਾ ਗਿਆ।

ਇਸ ਸਮਾਗਮ ਵਿਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਸਥਾਨਕ ਨੇਚਰ ਪਾਰਕ ਵਿਖੇ ਬੂਟਾ ਲਾ ਕੇ ਇਸ 69ਵੇਂ ਵਣ-ਮਹਾਉਤਸਵ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵੀ ਯਤਨ ਅਰੰਭੇ ਗਏ ਹਨ, ਜਿਸ ਤਹਿਤ ਅੱਜ ਵੱਡੀ ਗਿਣਤੀ ਵਿਚ ਰੈਲੀ ਵਿਚ ਪਹੁੰਚੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਬੂਟੇ ਵੀ ਵੰਡੇ ਗਏ।

ਚੰਡੀਗੜ੍ਹ : 15 ਅਗਸਤ ਦੇ ਸਮਾਰੋਹ 'ਚ ਬੱਚਿਆਂ ਨੂੰ ਮਿਲੇਗਾ ਬਰਗਰ, ਪਿੱਜ਼ਾ!
NEXT STORY