ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਛੇਵੇਂ ਪੇਅ ਕਮਿਸ਼ਨ ਦੀ ਮਿਆਦ 31 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਛੇਵੇਂ ਪੇਅ ਕਮਿਸ਼ਨ ਦੀ ਮਿਆਦ ਵਧਾਈ ਜਾ ਚੁੱਕੀ ਹੈ, ਜਿਸ ਦਾ ਮੁਲਾਜ਼ਮਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਮੁਲਾਜ਼ਮ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪਿਛਲੇ 4 ਸਾਲਾਂ ਤੋਂ ਉਹ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ. ਦਾ ਬਕਾਇਆ, ਪੇਅ ਸਕੇਲ 'ਚ ਊਣਤਾਈਆਂ ਦੂਰ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਦੇ ਬਾਵਜੂਦ ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ ਅਤੇ ਸਰਕਾਰ ਵਾਰ-ਵਾਰ ਛੇਵੇਂ ਪੇਅ ਕਮਿਸ਼ਨ ਦੀ ਮਿਆਦ ਵਧਾ ਕੇ ਉਨ੍ਹਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ।
ਪੰਜਾਬ ਸਿਰ ਚੜ੍ਹੇ 31 ਹਜ਼ਾਰ ਕਰੋੜ ਦੇ ਕਰਜ਼ੇ ਨੂੰ ਲੈ ਕੇ ਜਾਖੜ ਨੇ ਘੇਰੇ ਅਕਾਲੀ
NEXT STORY