ਫਰੀਦਕੋਟ (ਜਗਤਾਰ) : ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਕਾਂਡ ਮਾਮਲੇ 'ਚ ਰੋਹਤਕ ਦੇ ਰਹਿਣ ਵਾਲੇ ਇੱਕ ਹੋਰ ਸ਼ੂਟਰ ਜਤਿੰਦਰ ਕੁਮਾਰ ਉਰਫ ਜੀਤੂ ਜੋ ਕਿ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵੱਲੋਂ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ , ਨੂੰ ਅੱਜ ਫਰੀਦਕੋਟ ਪੁਲਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ ਚ ਪੇਸ਼ ਕੀਤਾ। ਜਿੱਥੇ ਮਾਣਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ 5 ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਰਵਜੀਤ ਸਿੰਘ ਨੇ ਦੱਸਿਆ ਡੇਰਾ ਪ੍ਰੇਮੀ ਕਤਲ ਮਾਮਲੇ 'ਚ ਫਰੀਦਕੋਟ ਪੁਲਸ ਕੋਲ ਪਹਿਲਾਂ ਤੋਂ ਹੀ ਪੰਜ ਸ਼ੂਟਰਾਂ ਦੀ ਰਿਮਾਂਡ ਹੈ ਅਤੇ ਅੱਜ 6ਵੇਂ ਸ਼ੂਟਰ ਜਤਿੰਦਰ ਕੁਮਾਰ ਨੂੰ ਵੀ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਫਰੀਦਕੋਟ ਲਿਆਂਦਾ ਗਿਆ, ਜਿੱਥੇ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ਤੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, 2 ਮਹੀਨੇ ਪਹਿਲਾਂ ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕੇ ਜਿਸ ਵੇਲੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ ਕਤਲ ਕੀਤੀ ਗਿਆ ਸੀ ਉਸ ਵੇਲੇ ਹੋਈ ਗੋਲ਼ੀਬਾਰੀ ਦੌਰਾਨ ਸ਼ੂਟਰਾਂ ਵੱਲੋਂ ਚਲਾਈਆਂ ਜਾ ਰਹੀਆਂ ਗੋਲ਼ੀਆਂ ਦੌਰਾਨ ਸ਼ੂਟਰ ਜਤਿੰਦਰ ਦੇ ਪੈਰ੍ਹ 'ਚ ਗੋਲ਼ੀ ਲੱਗ ਗਈ ਸੀ, ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ।
ਇਹ ਵੀ ਪੜ੍ਹੋ- ਜ਼ੀਰਾ ਨੇੜਿਓਂ ਮਿਲਿਆ ਫਰੀਦਕੋਟ ਤੋਂ ਲਾਪਤਾ ਹੋਇਆ 11 ਸਾਲਾ ਬੱਚਾ, ਸਾਹਮਣੇ ਆਈ ਹੈਰਾਨ ਕਰਦੀ ਗੱਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ’ਚ ਸਿੰਗਲ ਵਿੰਡੋ ਸਿਸਟਮ ਹੋਰ ਮਜ਼ਬੂਤ ਕਰਨ ਦਾ ਐਲਾਨ
NEXT STORY