ਲੁਧਿਆਣਾ (ਰਾਮ) : ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਫੀਲਡਗੰਜ ਦੇ ਰਹਿਣ ਵਾਲੇ ਸੰਨੀ ਕੁਮਾਰ ਦੀ ਸ਼ਿਕਾਇਤ ’ਤੇ ਅਜਿਹਾ ਹੀ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ’ਚ 2 ਔਰਤਾਂ ਨੇ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਵਾਅਦਾ ਕਰ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ। ਸ਼ਿਕਾਇਤਕਰਤਾ ਸੰਨੀ ਕੁਮਾਰ ਨੇ 19 ਫਰਵਰੀ ਨੂੰ ਪੁਲਸ ਨੂੰ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਦੋਸ਼ੀ ਜਸਵਿੰਦਰ ਕੌਰ ਅਤੇ ਨੈਨਾ ਚਾਵਲਾ ਨੇ ਉਸ ਨੂੰ ਅਤੇ ਉਸ ਦੇ 2 ਸਾਥੀਆਂ ਨੂੰ ਆਸਟ੍ਰੇਲੀਆ ਭੇਜਣ ਲਈ ਪ੍ਰਤੀ ਵਿਅਕਤੀ 2,50,000 ਰੁਪਏ ਦੇ ਹਿਸਾਬ ਨਾਲ ਕੁੱਲ 7,50,000 ਰੁਪਏ ਲਏ ਸਨ।
ਇਹ ਵੀ ਪੜ੍ਹੋ : ਕਰਮਚਾਰੀ ਆਪਣੀ ਕੰਪਨੀ ਨੂੰ ਹੀ ਲਾ ਗਏ ਕਰੋੜਾਂ ਦਾ ਚੂਨਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਪੈਸੇ ਲੈਣ ਤੋਂ ਬਾਅਦ ਦੋਵਾਂ ਔਰਤਾਂ ਨੇ ਆਸਟ੍ਰੇਲੀਆ ਦੇ ਵੀਜ਼ਾ ਅਤੇ ਫਲਾਈਟ ਟਿਕਟਾਂ ਉਨ੍ਹਾਂ ਨੂੰ ਦੇ ਦਿੱਤੀਆਂ ਪਰ ਜਦੋਂ ਜਾਂਚ ਕੀਤੀ ਗਈ ਤਾਂ ਵੀਜ਼ਾ ਅਤੇ ਟਿਕਟਾਂ ਪੂਰੀ ਤਰ੍ਹਾਂ ਜਾਅਲੀ ਨਿਕਲੀਆਂ। ਜਦੋਂ ਪੀੜਤ ਨੂੰ ਇਸ ਧੋਖੇ ਬਾਰੇ ਪਤਾ ਲੱਗਾ ਤਾਂ ਉਸ ਨੇ ਪੁਲਸ ਨਾਲ ਸੰਪਰਕ ਕੀਤਾ। ਡਵੀਜ਼ਨ ਨੰ. 3 ਦੀ ਪੁਲਸ ਨੇ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਦੋਵਾਂ ਮਹਿਲਾ ਮੁਲਜ਼ਮਾਂ ਵਿਰੁੱਧ ਧੋਖਾਦੇਹੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਮੁਲਜ਼ਮਾਂ ਦੀ ਪਛਾਣ ਜਸਵਿੰਦਰ ਕੌਰ ਪਤਨੀ ਮਨਿੰਦਰ ਸਿੰਘ, ਜੋ ਕਿ ਮੌਜੂਦਾ ਸਮੇਂ ਨਿਊ ਸ਼ਿਵਾਜੀ ਨਗਰ ਦੀ ਰਹਿਣ ਵਾਲੀ ਹੈ ਅਤੇ ਨੈਨਾ ਚਾਵਲਾ ਪਤਨੀ ਵਿਨੋਦ ਚਾਵਲਾ, ਜੋ ਕਿ ਪ੍ਰੇਮ ਨਗਰ ਦੀ ਰਹਿਣ ਵਾਲੀ ਹੈ, ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਮੁਲਜ਼ਮਾਂ ਨੇ ਇਸ ਤਰ੍ਹਾਂ ਹੋਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿੱਜੀ ਚੈਨਲ ਵਲੋਂ ਸਿੱਧੂ ਮੂਸੇਵਾਲਾ 'ਤੇ ਬਣੀ ਡਾਕੂਮੈਂਟਰੀ ਰਿਲੀਜ਼, ਪਰਿਵਾਰ ਨੇ ਕੀਤਾ ਸੀ ਸਖ਼ਤ ਵਿਰੋਧ
NEXT STORY