ਚੰਡੀਗੜ੍ਹ- ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ 'ਚ 892 ਦੁਕਾਨਾਂ, ਪੈਟਰੋਲ ਪੰਪ, ਗੈਸ ਏਜੰਸੀਆਂ ਅਤੇ ਕੈਮਿਸਟ ਦੁਕਾਨਾਂ 'ਤੇ ਛਾਪੇ ਮਾਰੇ ਗਏ ਜਿਨ੍ਹਾਂ 'ਚੋਂ 280 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 7,94,000 ਦੇ ਜੁਰਮਾਨੇ ਕੀਤੇ ਗਏ ਹਨ।
ਇਹ ਜਾਣਕਾਰੀ ਪੰਜਾਬ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਜਿਵੇਂ ਕਿ ਸੈਨੇਟਾਈਜ਼ਰ ਤੇ ਮਾਸਕ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 4 ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕੀਤੀ ਗਈ ਜਿਸ ਦੌਰਾਨ 152 ਦੁਕਾਨਦਾਰਾਂ 'ਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ 'ਚ ਪੀ.ਸੀ.ਆਰ.ਐਕਟ ਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ।ਇਸ ਤੋਂ ਇਲਾਵਾ 128 ਦੁਕਾਨਦਾਰਾਂ ਦਾ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਵਿਭਾਗ ਸੂਬੇ 'ਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਸ਼੍ਰੀ ਆਸ਼ੂ ਨੇ ਕਿਹਾ ਕਿ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਅਨੋਖੀ ਮੁਹਿੰਮ: ਹੁਸ਼ਿਆਰਪੁਰ ਦੀ ਪੁਲਸ ਨੇ ਮਿੰਨੀ ਟਰੈਕਟਰ 'ਤੇ ਸਵਾਰ ਹੋ ਕੇ ਕੋਰੋਨਾ ਖਿਲਾਫ ਇੰਝ ਕੀਤਾ ਜਾਗਰੂਕ
NEXT STORY