ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰਕੇ ਨਸ਼ੇ ਵਾਲੇ ਪਦਾਰਥਾਂ ਸਣੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ ਕੇਵਲ ਸਿੰਘ ਨੇ ਕਰਮਚਾਰੀਆਂ ਸਣੇ ਗਸ਼ਤ ਦੌਰਾਨ ਪੁਲ ਸੂਆ ਤੁਤ ਤੋਂ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰ. 6 ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪਿੰਡ ਬੂਹ ਤੋਂ ਸਤਪਾਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪੱਤੀ ਬਾਦੇ ਕੀ ਚੋਹਲਾ ਸਾਹਿਬ ਨੂੰ 800 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਪਿੰਡ ਲੁਹਾਰ ਤੋਂ ਮੰਗਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਤੀ ਬਾਦੇ ਕੀ ਚੋਹਲਾ ਸਾਹਿਬ ਨੂੰ 1200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਵਾਲ ਟੀ-ਪੁਆਇੰਟ ਬਿਹਾਰੀਪੁਰ ਤੋਂ ਮਨਜਿੰਦਰ ਸਿੰਘ ਉਰਫ ਜੱਗੂ ਪੁੱਤਰ ਸਲਵਿੰਦਰ ਸਿੰਘ ਵਾਸੀ ਬਿਹਾਰੀਪੁਰ ਨੂੰ 100 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਬੱਸ ਅੱਡਾ ਕੋਟਲੀ ਸਰੂ ਖਾਂ ਤੋਂ ਸਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਬਿਹਾਰੀਪੁਰ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ 80 ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਹਨ।
ਥਾਣਾ ਸਦਰ ਪੱਟੀ ਦੇ ਐੱਚ.ਸੀ ਗੁਰਅਵਤਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਪੁਲ ਸੂਆ ਤੁਤ ਤੋਂ ਦੋਸ਼ੀ ਜਸਕਰਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੰਗਾਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਇਕ ਹੋਰ ਮਾਮਲੇ ਵਿਚ ਥਾਣਾ ਵੈਰੋਵਾਲ ਦੇ ਐੱਚ.ਸੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਬੱਸ ਕੋਟਲੀ ਸਰੂ ਖਾਂ ਤਂੋ ਪ੍ਰਭਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਕੋਟਲੀ ਸਰੂ ਖਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਿਗਮ ਦਫਤਰ 'ਚ ਲਹਿਰਾਈਆਂ ਨੰਗੀਆਂ ਤਲਵਾਰਾਂ
NEXT STORY