ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੇ ਖੇਤਰਾਂ 'ਚ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਤੇ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਤਰਨਤਾਰਨ ਦੀ ਪੁਲਸ ਨੇ ਗਸ਼ਤ ਦੌਰਾਨ ਪੁਲ ਡਰੇਨ ਪੱਟੀ ਨੇੜਿਓਂ ਮੋਟਰਸਾਈਕਲ ਸਵਾਰ ਜਸਵੰਤ ਸਿੰਘ ਉਰਫ ਜੈਲਾ ਪੁੱਤਰ ਬਲਵੰਤ ਸਿੰਘ ਵਾਸੀ ਪ੍ਰਿੰਗੜੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਵਤਾਰ ਸਿੰਘ ਵਾਸੀ ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਥਾਣਾ ਸਦਰ ਦੇ ਏ. ਐੱਸ. ਆਈ. ਗੁਰਿੰਦਰ ਸਿੰਘ ਨੇ ਹਰਮਨਦੀਪ ਸਿੰਘ ਉਰਫ ਹਰਮਨ ਪੁੱਤਰ ਹਰਜਿੰਦਰ ਸਿੰਘ ਵਾਸੀ ਮਾਨ ਥਾਣਾ ਵਲਟੋਹਾ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਹੌਲਦਾਰ ਰਣਜੀਤ ਸਿੰਘ ਨੇ ਬਲਜਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਲਹੁਕਾ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਥਾਣਾ ਭਿੱਖੀਵਿੰਡ ਦੇ ਲਖਵਿੰਦਰ ਸਿੰਘ ਨੇ ਦਾਣਾ ਮੰਡੀ ਵਿਖੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਹਰੀ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਭਿੱਖੀਵਿੰਡ ਨੂੰ ਮੁਖਬਰ ਖਾਸ ਦੀ ਇਤਲਾਹ 'ਤੇ 22,500 ਐੱਮ. ਐੱਲ. ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ।
ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਜਸਪਾਲ ਸਿੰਘ ਨੇ ਕੁਲਵਿੰਦਰ ਸਿੰਘ ਉਰਫ ਨੋਨਾ ਪੁੱਤਰ ਜਗਤਾਰ ਸਿੰਘ ਵਾਸੀ ਪੱਟੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ, ਜਦਕਿ ਉਸ ਦੇ 2 ਸਾਥੀ ਪ੍ਰਭਜੀਤ
ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਬਰਵਾਲਾ ਅਤੇ ਜਗਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਟੀ ਭੱਜਣ 'ਚ ਕਾਮਯਾਬ ਹੋ ਗਏ।
ਜ਼ਿਲਾ ਬਰਨਾਲਾ ਡੇਂਗੂ ਦੀ ਲਪੇਟ 'ਚ
NEXT STORY