ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਐੱਚ. ਸੀ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਸਬੰਧੀ ਨੇੜੇ ਆਸਲ ਚੌਕ ਦੁਸਹਿਰਾ ਗਰਾਊਂਡ ਤੋਂ ਮੁਲਜ਼ਮ ਪਰਮਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਕਿੜੀਆ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰ ਕੇ ਉਸ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਸਿਟੀ ਦੇ ਐੱਚ. ਸੀ. ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਸਬੰਧੀ ਨੇੜੇ ਗੇਟ ਬਾਬਾ ਪੀਰ ਸਾਹਿਬ ਤੋਂ ਮੁਲਜ਼ਮ ਮੰਗਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਕਿੜੀਆ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰ ਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਨਜ਼ਦੀਕ ਬੀਬੀ ਅਮਰੋ ਗੇਟ ਖਡੂਰ ਸਾਹਿਬ ਤੋਂ ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ ਧੋਨੀ ਪੁੱਤਰ ਬਚਨ ਸਿੰਘ ਵਾਸੀ ਪੱਤੀ ਫੱਲਿਆ ਦੀ ਖਡੂਰ ਸਾਹਿਬ ਨੂੰ ਸ਼ੱਕ ਦੇ ਬਿਨਾ 'ਤੇ ਕਾਬੂ ਕਰ ਕੇ ਉਸ ਕੋਲੋਂ 15000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਪੁਲ ਸੂਆ ਡੁੱਗਰੀ ਤੋਂ ਅੰਗਰੇਜ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਸੇਰੋਂ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰ ਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਅਤੇ 100 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਕੀਤੀਆਂ।
ਇਕ ਹੋਰ ਮਾਮਲੇ 'ਚ ਥਾਣਾ ਸਿਟੀ ਤਰਨਤਾਰਨ ਦੇ ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਸਬੰਧੀ ਮੌੜ ਠੱਠੀ ਖਾਰਾ ਵਿਖੇ ਮੌਜੂਦ ਸੀ ਕਿ ਮੁਖਬਰ ਖਾਸ ਦੀ ਇਤਲਾਹ 'ਤੇ ਤਿੰਨੇ ਮੁਲਜ਼ਮਾਂ ਹਰਦੀਪ ਕੁਮਾਰ ਪੁੱਤਰ ਸੁਰਿੰਦਰਪਾਲ ਵਾਸੀ ਚੰਬਲ, ਸਾਹਿਬ ਸਿੰਘ ਪੁੱਤਰ ਜੋਤੀ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਾਰਨ, ਗੁਰਜੰਟ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੱਦੀ ਨੂੰ ਅਸਲੇ ਤੇ ਨਸ਼ੇ ਵਾਲੇ ਪਦਾਰਥਾਂ ਸਮੇਤ ਕਾਬੂ ਕੀਤਾ। ਤਲਾਸ਼ੀ ਦੌਰਾਨ ਹਰਦੀਪ ਕੁਮਾਰ, ਗੁਰਜੰਟ ਸਿੰਘ ਕੋਲੋਂ 270 ਗ੍ਰਾਮ ਹੈਰੋਇਨ ਤੇ ਮੁਲਜ਼ਮ ਸਾਹਿਬ ਸਿੰਘ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੈਨੇਜਮੈਂਟ ਕਮੇਟੀ ਤੋਂ ਪ੍ਰਬੰਧ ਵਾਪਸ ਲੈਣ ਖਿਲਾਫ਼ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ
NEXT STORY