ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਥਾਣਾ ਕੈਨਾਲ ਦੇ ਹੌਲਦਾਰ ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਿਵ ਨਗਰ ਤੋਂ ਜਸਵਿੰਦਰ ਸਿੰਘ ਵਾਸੀ ਦਸਮੇਸ ਨਗਰ ਨੂੰ ਗ੍ਰਿਫ਼ਤਾਰ ਕਰ ਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਮੌੜ ਪੁਲਸ ਵੱਲੋਂ ਜੋਧਪੁਰ ਪਾਖਰ ਕੈਚੀਆਂ ਤੋਂ ਰਾਜਵਿੰਦਰ ਸਿੰਘ ਵਾਸੀ ਜੋਧਪੁਰ ਪਾਖਰ ਨੂੰ ਗ੍ਰਿਫ਼ਤਾਰ ਕਰ ਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਧਰ, ਸੰਗਤ ਪੁਲਸ ਵੱਲੋਂ ਪਥਰਾਲਾ ਬੱਸ ਸਟੈਂਡ ਤੋਂ ਮੁਲਜ਼ਮ ਗੁਰਸਮਿੰਦਰ ਸਿੰਘ, ਸੰਦੀਪ ਸਿੰਘ ਵਾਸੀ ਡੂੰਮਵਾਲੀ ਅਤੇ ਗੁਰਪ੍ਰੀਤ ਸਿੰਘ ਵਾਸੀ ਨਰ ਸਿੰਘ ਕਾਲੋਨੀ ਨੂੰ ਗ੍ਰਿਫ਼ਤਾਰ ਕਰ ਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਉਧਰ ਥਰਮਲ ਪੁਲਸ ਵੱਲੋਂ ਮਲੋਟ ਰੋਡ ਤੋਂ ਕਾਰ ਸਵਾਰ ਸੋਨੂੰ ਸਿੰਘ ਅਤੇ ਸੋਨੂੰ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫਤਾਰ ਕਰ ਕੇ 4.5 ਗ੍ਰਾਮ ਚਿੱਟਾ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।
ਫਿਰੋਜ਼ਪੁਰ ਜ਼ਿਲ੍ਹੇ ’ਚ ਪੁਲਸ ਦੀ ਸਪੈਸ਼ਲ ਨਾਕੇਬੰਦੀ ਜਾਰੀ
NEXT STORY