ਲੁਧਿਆਣਾ/ਚੰਡੀਗੜ੍ਹ (ਵਿੱਕੀ, ਰਮਨਜੀਤ) : ਕੋਵਿਡ-19 ਕਾਰਨ ਸਕੂਲ ਦੇ ਘੱਟ ਸਮੇਂ ਖੁੱਲ੍ਹਣ ਦੇ ਨਤੀਜੇ ਦੇ ਤੌਰ ’ਤੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ। ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਸਿੱਖਿਆ ਮਹਿਕਮੇ ਨੇ ਸਰਕਾਰੀ ਸਕੂਲਾਂ ਨੂੰ ਤਕਰੀਬਨ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਤਕਰੀਬਨ 6,97,01,00 ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਲਿਆ ਹੈ। ਇਹ ਫੰਡ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੀ ਸਮਰੱਥਾ ਵਧਾਉਣ ਲਈ ਵਰਤੇ ਜਾਣਗੇ। ਕੋਵਿਡ-19 ਕਾਰਨ ਪਿਛਲੇ ਅਕੈਡਮਿਕ ਸੈਸ਼ਨ ਦੌਰਾਨ ਸਕੂਲ ਬਹੁਤ ਘੱਟ ਸਮੇਂ ਲਈ ਖੁੱਲ੍ਹੇ ਹਨ। ਇਸੇ ਕਾਰਨ ਵੱਖ-ਵੱਖ ਵਿਸ਼ਿਆਂ ਨੂੰ ਸਿੱਖਣ ਲਈ ਅੰਤਰਾਲ ਦੀ ਸ਼ਨਾਖਤ ਕੀਤੀ ਗਈ ਹੈ। ਇਸ ਵਕਫੇ ਨੂੰ ਪੂਰਾ ਕਰਨ ਲਈ ਲਰਨਿੰਗ ਇਨਹਾਂਸਮੈਂਟ ਪ੍ਰੋਗਰਾਮ (ਸੈਕੰਡਰੀ) ਅਧਾਰਤ ਗਣਿਤ, ਵਿਗਿਆਨ, ਪੰਜਾਬੀ, ਅੰਗਰੇਜ਼ੀ, ਹਿੰਦੀ ਅਤੇ ਸਮਾਜਿਕ ਵਿਗਿਆਨ ਦੇ ਵਿਸ਼ਿਆਂ ’ਚ ਵਿਦਿਆਰਥੀਆਂ ਦੀ ਸਮਰੱਥਾ ਵਧਾਉਣ (ਰੀਜੀਲੀਐਂਸ ਪ੍ਰੋਗਰਾਮ) ਲਈ ਸਪਲੀਮੈਂਟਰੀ ਸਮੱਗਰੀ/ਪ੍ਰੈਕਟੀਕਲ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਉਣ ਲਈ ਫੰਡ ਜਾਰੀ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਕੀਤਾ ਐਲਾਨ
ਇਹ ਫੰਡ ਵੱਖ-ਵੱਖ ਕਲਾਸਾਂ ਲਈ ਵਰਤੇ ਜਾਣਗੇ। ਇਨ੍ਹਾਂ ਫੰਡਾਂ ਨਾਲ ਵਿਦਿਆਰਥੀਆਂ ਦੇ ਸਿੱਖਣ ਦਾ ਵਕਫਾ ਪੂਰਾ ਕਰਨ ਲਈ ਅਸਾਈਨਮੈਂਟ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ। ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਸਬੰਧੀ ਰੋਜ਼ਾਨਾ ਦੇ ਵਿਗਿਆਨ ਲਈ ਹਫਤੇ ’ਚ 3 ਦਿਨ ਅਤੇ ਹਿੰਦੀ ਅਤੇ ਪੰਜਾਬੀ ਲਈ ਹਫਤੇ ਵਿਚ 2 ਦਿਨ ਅਸਾਈਨਮੈਂਟ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਸਿੱਖਣ ਦਾ ਵਕਫਾ ਪੂਰਾ ਕਰਨ ਲਈ ਰਾਸ਼ਟਰੀ ਅਚੀਵਮੈਂਟ ਸਰਵੇ (ਐੱਨ. ਏ. ਐੱਸ.) ਦੀ ਤਿਆਰੀ ਲਈ ਵਿਸ਼ੇ ਅਧਿਆਪਕ, ਵਿਦਿਆਰਥੀਆਂ ਲਈ ਅਸਾਈਨਮੈਂਟਸ ਲਈ ਵੀ ਫੰਡ ਵਰਤੇ ਜਾ ਸਕਣਗੇ। ਇਹ ਫੰਡ 12ਵੀਂ ਕਲਾਸ ਦੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਦੀ ਮੈਪ ਐਕਟੀਵਿਟੀ ਅਤੇ ਰਾਜਨੀਤਕ ਵਿਗਿਆਨ/ਹਿਸਟਰੀ ਦੀ ਅਸਾਈਨਮੈਂਟਸ ਲਈ ਵੀ ਵਰਤੇ ਜਾ ਸਕਣਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਖਤਮ ਕਰਾਉਣ ਲਈ ਗੁੰਡਾਗਰਦੀ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ ਜ਼ਿਲ੍ਹੇ ’ਚ ਬੇਕਾਬੂ ਹੋਇਆ ਕੋਰੋਨਾ, 4 ਪੀੜਤਾਂ ਦੀ ਮੌਤ, 469 ਦੀ ਰਿਪੋਰਟ ਆਈ ਪਾਜ਼ੇਟਿਵ
NEXT STORY