ਸਰਾਏ ਅਮਾਨਤ ਖਾਂ (ਨਰਿੰਦਰ)- ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪੁਲਸ ਨੇ ਨਸ਼ਿਆ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਮੁਹਿੰਮ ਦੇ ਤਹਿਤ ਅੱਜ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਣਾਉਣ ਲਈ ਰੱਖੀ ਅਲਕੋਹਲ ਨੂੰ ਬਰਾਮਦ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾਂ ਮੁਖੀ ਬਲਜਿੰਦਰ ਸਿੰਘ ਨੇ ਕਿਹਾ ਕਿ ਥਾਣੇਦਾਰ ਅੰਗਰੇਜ਼ ਸਿੰਘ ਨੂੰ ਸੂਚਨਾ ਮਿਲੀ ਕਿ ਗੰਡੀਵਿੰਡ ਨੇੜੇ ਇਕ ਇੱਟਾ ਦੇ ਭੱਠੇ 'ਤੇ ਬਣੇ ਮਜ਼ਦੂਰਾਂ ਦੇ ਕੁਆਟਰਾਂ 'ਚ ਵੱਡੀ ਪੱਧਰ 'ਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਮਨੁੱਖੀ ਸਿਹਤ ਲਈ ਹਾਨੀਕਾਰਕ ਅਲਕੋਹਲ ਰੱਖੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆ ਥਾਣੇਦਾਰ ਅੰਗਰੇਜ ਸਿੰਘ ਨੇ ਪੁਲਸ ਪਾਰਟੀ ਸਮੇਤ ਮਜ਼ਦੂਰਾ ਦੇ ਕੁਆਟਰਾਂ 'ਚ ਛਾਪਾ ਮਾਰਿਆ ਤਾ ਉੱਥੇ ਪਿੰਡ ਭੁੱਚਰ ਕਲਾਂ ਦਾ ਰਹਿ ਰਿਹਾ ਵਿਅਕਤੀ ਜਰਨੈਲ ਸਿੰਘ ਪੁੱਤਰ ਹਰਜਿੰਦਰ ਸਿੰਘ ਦੇ ਕੁਆਟਰ 'ਚਂੋ 7 ਡਰੰਮ ਅਲਕੋਹਲ ਬਰਾਮਦ ਕਰ ਕੇ ਹਰਜਿੰਦਰ ਸਿੰਘ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਥਾਣਾਂ ਮੁਖੀ ਨੇ ਦੱਸਿਆ ਕਿ ਇਸ ਅਲਕੋਹਲ ਤੋ ਵੱਡੀ ਪੱਧਰ 'ਤੇ ਨਾਜਾਇਜ਼ ਸ਼ਰਾਬ ਬਣਾਈ ਜਾਣੀ ਸੀ ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ। ਥਾਣਾ ਸਰਾਏ ਅਮਾਨਤ ਖਾਂ ਵਿਖੈ ਹਰਜਿੰਦਰ ਸਿੰਘ ਵਾਸੀ ਭੁੱਚਰ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਰ 'ਚ ਕਿਰਾਏ 'ਤੇ ਰਹਿੰਦੇ ਵਿਅਕਤੀ ਨੇ 9 ਸਾਲਾ ਬੱਚੀ ਦਾ ਕੀਤਾ ਯੋਣ ਸ਼ੋਸ਼ਣ, ਮਾਮਲਾ ਦਰਜ
NEXT STORY