ਸ੍ਰੀ ਗੋਇੰਦਵਾਲ ਸਾਹਿਬ, (ਪੰਛੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਤਪਾਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸੁਖਇੰਦਰ ਸਿੰਘ ਨੇ ਦੌਰਾਨੇ ਗਸ਼ਤ ਨਿਸ਼ਾਨ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਕੋਟਰੀ ਵਸੀਰ ਖਾਂ ਥਾਣਾ ਘਰਿੰਡਾ ਨੂੰ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਐੱਸ. ਆਈ. ਥੰਮਣ ਸਿੰਘ ਨੇ ਦੌਰਾਨੇ ਗਸ਼ਤ ਮੰਡ ਏਰੀਏ ਨੇੜਿਓਂ ਮਹਿੰਦਰ ਸਿੰਘ ਪੁੱਤਰ ਨਰੈਣ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਕਾਬੂ ਕਰ ਕੇ ਉਸ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਏ. ਐੱਸ. ਆਈ. ਮਨਮੋਹਣ ਸਿੰਘ ਨੇ ਦੌਰਾਨੇ ਗਸ਼ਤ ਸ਼ਮਸ਼ੇਰ ਸਿੰਘ ਉਰਫ ਕੁੰਡਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਕਾਬੂ ਕਰ ਕੇ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਤਰਨਤਾਰਨ, (ਰਾਜੂ)-ਥਾਣਾ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ .ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੌੜ ਸਭਰਾ ਤੋਂ ਬੰਟੀ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮਨਿਹਾਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਪੁਲ ਸੂਆ ਤੂਤ ਤੋਂ ਗੁਰਪ੍ਰਤਾਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਨਿਹਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਕ ਹੋਰ ਮਾਮਲੇ 'ਚ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੌੜ ਸਰਹਾਲੀ ਮੰਡਾ ਤੋਂ ਧਰਮਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਲੌਹੁਕਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ
ਉਸ ਕੋਲੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ, (ਰਾਜੂ)-ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੀ ਪੁਲਸ ਨੇ 50 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ
ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਸੰਘੇ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰ ਦੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਾਜ਼ਮ ਦੀ
ਪਛਾਣ ਨਵਦੀਪ ਸਿੰਘ ਉਰਫ ਲਵ ਪੁੱਤਰ ਅਸਰਾਲ ਸਿੰਘ ਵਾਸੀ ਚੀਮਾ ਖੁਰਦ ਥਾਣਾ ਵਲਟੋਹਾ ਵਜੋਂ ਹੋਈ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ ਜਲਦ ਲੱਗ ਸਕਦੀ ਹੈ ਵਿੱਤੀ ਐਮਰਜੈਂਸੀ : ਸੁਖਬੀਰ
NEXT STORY