ਸੰਗਰੂਰ(ਵਿਵੇਕ ਸਿੰਧਵਾਨੀ,ਗੋਇਲ)— ਪੁਲਸ ਨੇ ਭੁੱਕੀ, ਸ਼ਰਾਬ, ਨਸ਼ੀਲੀਆਂ ਗੋਲੀਆਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਅਹਿਮਦਗੜ੍ਹ ਦੇ ਸਬ ਇੰਸਪੈਕਟਰ ਬਸੀਰ ਨੂੰ ਦੌਰਾਨੇ ਗਸ਼ਤ ਇਕ ਸਕੂਟਰ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ 'ਤੇ ਸਕੂਟਰ ਦੀ ਡਿੱਗੀ 'ਚੋਂ ਇਕ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ। ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਸੁਪਿੰਦਰ ਸਿੰਘ ਵਾਸੀ ਅਮੀਰ ਨਗਰ ਦੁੱਲਮਾਂ ਦੇ ਤੌਰ 'ਤੇ ਹੋਈ। ਇਕ ਹੋਰ ਮਾਮਲੇ 'ਚ ਥਾਣਾ ਲੌਂਗੋਵਾਲ ਦੇ ਏ. ਐੱਸ. ਆਈ. ਬਲਵੰਤ ਸਿੰਘ ਨੇ ਨਾਕੇਬੰਦੀ ਦੌਰਾਨ ਭਰਪੂਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਤੋਂਗਵਾਲ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 8 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਥਾਣਾ ਲੌਂਗੋਵਾਲ ਦੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਨਾਕੇਬੰਦੀ ਦੌਰਾਨ ਰਾਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਹੀੜ ਜ਼ਿਲਾ ਲੁਧਿਆਣਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 450 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਕ ਹੋਰ ਮਾਮਲੇ 'ਚ ਥਾਣਾ ਦਿੜ੍ਹਬਾ ਦੇ ਸਬ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਬਲਜੀਤ ਸਿੰਘ ਪੁੱਤਰ ਅਜੈਬ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਨਾਲ ਹੀ ਥਾਣਾ ਦਿੜ੍ਹਬਾ ਦੇ ਸਬ ਇੰਸਪੈਕਟਰ ਸਤਿਗੁਰ ਸਿੰਘ ਨੇ ਗਸ਼ਤ ਦੌਰਾਨ ਗੁਰਮੁਖ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜਨਾਲ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 10 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਇਕ ਹੋਰ ਮਾਮਲੇ 'ਚ ਥਾਣਾ ਭਵਾਨੀਗੜ੍ਹ ਦੇ ਹੌਲਦਾਰ ਰਣਧੀਰ ਸਿੰਘ ਨੂੰ ਗਸ਼ਤ ਦੌਰਾਨ ਇਕ ਸਕੂਟਰੀ ਆਉਂਦੀ ਦਿਖਾਈ ਦਿੱਤੀ। ਸਕੂਟਰੀ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਅਤੇ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਤੇਜਾ ਸਿੰਘ ਵਾਸੀ ਭਵਾਨੀਗੜ੍ਹ ਨੂੰ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਮਾਲੇਰਕੋਟਲਾ ਥਾਣੇ ਦੇ ਹੌਲਦਾਰ ਦਿਲਬਰ ਖਾਨ ਨੂੰੇ ਗਸ਼ਤ ਦੌਰਾਨ ਇਕ ਵਿਅਕਤੀ ਦਰਖਤ ਹੇਠ ਬੈਠਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਉਕਤ ਵਿਅਕਤੀ ਦੀ ਪਛਾਣ ਮੁਹੰਮਦ ਅਰਸ਼ਦ ਪੁੱਤਰ ਜਮੀਲ ਅਹਿਮਦ ਵਾਸੀ ਮਾਲੇਰਕੋਟਲਾ ਦੇ ਤੌਰ 'ਤੇ ਹੋਈ।
10ਵੀਂ 'ਚੋਂ ਫੇਲ ਹੋਏ ਬੱਚੇ ਨੇ ਕੀਤਾ ਅਜਿਹਾ ਕਾਰਾ, ਜਿਸ ਨੂੰ ਦੇਖ ਮਾਂ-ਬਾਪ ਦੇ ਵੀ ਉੱਡੇ ਹੋਸ਼
NEXT STORY