ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਨੇ ਮੁਲਜ਼ਮ ਗੌਰਵ ਕੁਮਾਰ ਨੂੰ ਬੱਸ ਸਟੈਂਡ ਤੋਂ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਕੈਨਾਲ ਕਾਲੋਨੀ ਪੁਲਸ ਨੇ ਬਾਦਲ ਰੋਡ ਓਵਰਬ੍ਰਿਜ ਤੋਂ ਮੁਲਜ਼ਮ ਭਜਨ ਸਿੰਘ ਵਾਸੀ ਬੀੜ ਤਲਾਬ ਅਤੇ ਅੰਗਰੇਜ਼ ਸਿੰਘ ਵਾਸੀ ਜੋਧਪੁਰ ਰੋਮਾਣਾ ਨੂੰ 21.60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਹੋਰ ਮਾਮਲੇ ’ਚ ਕੈਨਾਲ ਕਾਲੋਨੀ ਪੁਲਸ ਨੇ ਜਨਤਾ ਨਗਰ ਰੇਲਵੇ ਫਾਟਕ ਤੋਂ ਮੁਲਜ਼ਮ ਗੁਰਮੀਤ ਸਿੰਘ ਵਾਸੀ ਚੱਕ ਕੰਨੀਆ ਕਲਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸੇ ਤਰ੍ਹਾਂ ਕੈਨਾਲ ਕਾਲੋਨੀ ਨੇ ਮੁਲਜ਼ਮ ਰਾਜਵਿੰਦਰ ਸਿੰਘ ਵਾਸੀ ਬਠਿੰਡਾ ਨੂੰ ਪ੍ਰੀਗਾਬਾਲਿਨ ਦੇ 60 ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਰਮਲ ਪੁਲਸ ਸਟੇਸ਼ਨ ਨੇ ਬਠਿੰਡਾ ਦੇ ਰਹਿਣ ਵਾਲੇ ਮੁਲਜ਼ਮ ਰੰਗਾ ਸਿੰਘ ਅਤੇ ਨੈਸ਼ਨਲ ਕਾਲੋਨੀ ਨੇੜੇ ਗੁਰਦਿੱਤ ਸਿੰਘ ਵਾਸੀ ਰੋਪਾਣਾ ਨੂੰ 11 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
NEXT STORY