ਲੁਧਿਆਣਾ (ਰਾਜ/ਵਿੱਕੀ) : ਲੁਧਿਆਣਾ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨੇੜੇ ਬਣੀ ਝੁੱਗੀ 'ਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ। ਹਾਦਸੇ ਸਮੇਂ ਝੁੱਗੀ ਅੰਦਰ ਇਕ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਇਕਦਮ ਝੁੱਗੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਆਪਣੀ ਜਾਨ ਬਚਾਉਣ ਦਾ ਮੌਕਾ ਤੱਕ ਨਹੀਂ ਮਿਲਿਆ।
ਇਹ ਵੀ ਪੜ੍ਹੋ : ਵਿਧਾਇਕਾਂ ਨੇ CM ਨੂੰ ਸੌਂਪੀ ਰਿਪੋਰਟ, ਨਸ਼ਾ ਜਾਂ ਮਾਫ਼ੀਆ ਨਾਲ ਸਬੰਧਿਤ ਅਧਿਕਾਰੀਆਂ ਤੇ ਨੇਤਾਵਾਂ 'ਤੇ ਹੋਵੇਗੀ ਕਾਰਵਾਈ
ਅੱਗ ਲੱਗਣ ਕਾਰਨ ਅੰਦਰ ਸੌਂ ਰਹੇ 7 ਲੋਕ ਜ਼ਿੰਦਾ ਸੜ ਗਏ ਅਤੇ ਬੁਰੀ ਤਰ੍ਹਾਂ ਝੁਲਸਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਤੱਕ ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਿਆ, ਉਦੋਂ ਤੱਕ ਅੱਗ ਸਭ ਨੂੰ ਆਪਣੀ ਲਪੇਟ 'ਚ ਲੈ ਚੁੱਕੀ ਸੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਥਾਣਾ ਟਿੱਬਾ ਦੀ ਪੁਲਸ ਮੌਕੇ 'ਤੇ ਪਹੁੰਚੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 5 ਸਾਲਾ ਬੱਚੀ ਨਾਲ ਗੁਆਂਢੀ ਨੇ ਕੀਤਾ ਜਬਰ-ਜ਼ਿਨਾਹ
ਫਾਇਰ ਮੁਲਾਜ਼ਮਾਂ ਨੇ ਅੱਗ 'ਤੇ ਕਾਬੂ ਪਾਇਆ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਐੱਸ. ਐੱਚ. ਓ. ਟਿੱਬਾ ਇੰਸਪੈਕਟਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
SYL ਮੁੱਦੇ ਨੂੰ ਲੈ ਕੇ ਡਾ. ਧਰਮਵੀਰ ਗਾਂਧੀ ਨੇ ਮਾਨ ਸਰਕਾਰ 'ਤੇ ਸਾਧਿਆ ਨਿਸ਼ਾਨਾ
NEXT STORY