ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੁਲਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਅਸਲਾ ਬਰਾਮਦ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ’ਚੋਂ 6 ਵੱਡੇ ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਨ੍ਹਾਂ ’ਚੋਂ ਦੋਨਾਲੀ ਬੰਦੂਕ 12 ਬੋਰ, 30 ਬੋਰ, 315 ਬੋਰ ਆਦਿ ਦੇ ਹਥਿਆਰ ਸ਼ਾਮਲ ਹਨ।
ਇਸ ਸਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇਹ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ’ਚੋਂ ਕੁਝ ਲਾਇਸੈਂਸਧਾਰੀ ਹਥਿਆਰ ਹਨ, ਜਿਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਬੰਧੀ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: 21 ਸਾਲਾ ਮੁੰਡੇ ਨਾਲ ਪ੍ਰੇਮ ਸੰਬੰਧਾਂ ਨੇ ਪਾਇਆ ਕਲੇਸ਼, 4 ਬੱਚਿਆਂ ਦੀ ਮਾਂ ਨੇ ਚੁੱਕਿਆ ਹੈਰਾਨ ਕਰਦਾ ਕਦਮ
ਦੱਸਣਯੋਗ ਹੈ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਕਾਰ ਸੇਵਾ ਬਾਬਾ ਸੰਤ ਬਾਬਾ ਸੁੱਚਾ ਸਿੰਘ ਦੀ ਸਰਪ੍ਰਸਤੀ ਹੇਠ ਚੱਲਦਾ ਹੈ। ਇਸ ਸਬੰਧੀ ਜਦੋਂ ਸੰਤ ਬਾਬਾ ਸੁੱਚਾ ਸਿੰਘ ਜੀ ਦੇ ਫ਼ੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਸੇਵਾਦਾਰ ਨੇ ਫੋਨ ਚੁੱਕਿਆ। ਉਨ੍ਹਾਂ ਨੂੰ ਘਟਨਾ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਤ ਬਾਬਾ ਸੁੱਚਾ ਸਿੰਘ ਜੀ ਅਜੇ ਪਾਠ ਕਰ ਰਹੇ ਹਨ, ਇਸ ਲਈ ਅਜੇ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਜਾ ਸਕਦੀ।
ਉਧਰ ਜਦੋਂ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਗੁਰਦੁਆਰੇ ਦਾ ਪ੍ਰਬੰਧ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਲ ਹੈ ਪਰ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਸਰਾਂ ਦਾ ਸਮੁੱਚਾ ਪ੍ਰਬੰਧ ਸੰਤ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਵਾਲਿਆਂ ਕੋਲ ਹੈ
ਇਹ ਵੀ ਪੜ੍ਹੋ: ਜਲੰਧਰ ਵਿਖੇ ਡਾਲਫਿਨ ਹੋਟਲ ਨੇੜੇ ਗੋਲ਼ੀਆਂ ਚੱਲਣ ਦੀ ਵਾਰਦਾਤ ਦਾ ਅਸਲ ਕਾਰਨ ਆਇਆ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਲੈਰੋ ਪਿਕਅੱਪ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਦੌਰਾਨ ਇਕ ਜ਼ਖਮੀ
NEXT STORY