ਮੋਗਾ, (ਪਵਨ ਗਰੋਵਰ, ਗੋਪੀ ਰਾਊਕੇ)- ਪ੍ਰਦੇਸ਼ ਪੱਧਰ ਦੀਆਂ 7 ਕਿਸਾਨ ਜਥੇਬੰਦੀਆਂ ਦੇ ਫੈਸਲੇ ਅਨੁਸਾਰ ਅੱਜ ਜ਼ਿਲਾ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਦੇਸ਼ ਸਕੱਤਰ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਦੇਸ਼ ਕੈਸ਼ੀਅਰ ਗੁਰਦੀਪ ਸਿੰਘ ਵੈਰੋਕੇ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਕਿਸਾਨ ਅਤੇ ਮਜ਼ਦੂਰ ਰੋਜ਼ਾਨਾ ਖੁਦਕੁਸ਼ੀਆਂ ਕਰ ਰਹੇ ਹਨ, ਜਦਕਿ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ। ਕਿਸਾਨਾਂ 'ਤੇ ਚੜ੍ਹੇ ਕਰਜ਼ੇ ਨੂੰ ਖਤਮ ਕਰਨ ਲਈ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕਰੇਗਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗਾ।
ਮੋਦੀ ਨੇ ਕਿਹਾ ਸੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇਗਾ ਅਤੇ ਹੁਣ ਕਹਿੰਦਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਆਦਿ ਦੇਣ ਦੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਮੋਦੀ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ ਅਤੇ ਨਾ ਹੀ ਕਿਸਾਨਾਂ ਦੀ ਆਮਦਨੀ ਦੁਗਣੀ ਕਰਨ ਦੇ ਵਾਅਦੇ ਅਜੇ ਤੱਕ ਪੂਰੇ ਹੋਏ। ਇਨ੍ਹਾਂ ਦੋਵਾਂ ਦੇ ਵਾਅਦੇ ਹਵਾ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ, ਜੇਕਰ ਜਲਦ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਜਾਪਾਨ ਭੇਜਣ ਦੇ ਨਾਂ 'ਤੇ ਢਾਈ ਲੱਖ ਠੱਗੇ
NEXT STORY