ਖਰੜ (ਅਮਰਦੀਪ) : ਖਰੜ ਥਾਣਾ ਸਦਰ ਪੁਲਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਅਤੇ ਲੋਹੇ ਸਮੇਤ 7 ਚੋਰਾਂ ਨੂੰ ਕਾਬੂ ਕੀਤਾ ਹੈ। ਸਦਰ ਥਾਣੇ ਦੇ ਏ. ਐੱਸ. ਆਈ. ਕਰਮਵੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਉਨ੍ਹਾਂ ਨੇ ਨਿਊ ਸੰਨੀ ਐਨਕਲੇਵ ’ਚ ਨਾਕਾ ਲਾਇਆ ਹੋਇਆ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਕੁੱਝ ਨੌਜਵਾਨ ਵੱਡੀ ਚੋਰੀ ਨੂੰ ਅੰਜਾਮ ਦੇਣ ਲਈ ਸੈਕਟਰ-123 ਦੇ ਭੱਠੇ ਕੋਲ ਯੋਜਨਾ ਬਣਾ ਰਹੇ ਹਨ। ਮੁਖਬਰ ਦੀ ਇਤਲਾਹ 'ਤੇ ਚੋਰੀ ਦੀ ਯੋਜਨਾ ਬਣਾ ਰਹੇ 7 ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ।
ਮੁੱਢਲੀ ਤਫ਼ਤੀਸ਼ ’ਚ ਮੁਲਜ਼ਮਾਂ ਤੋਂ ਤਿੰਨ ਮੋਟਰਸਾਈਕਲ ਅਤੇ ਚੋਰੀ ਦਾ ਲੋਹਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਚੋਰੀ ਕਰਨ ਦੇ ਆਦੀ ਹਨ ਅਤੇ ਇਨ੍ਹਾਂ ’ਤੇ ਪਹਿਲਾਂ ਵੀ ਚੋਰੀ ਦੇ ਕਈ ਮੁਕੱਦਮੇ ਦਰਜ ਹਨ। ਮੁਲਜ਼ਮ ਯੂ. ਪੀ., ਬਿਹਾਰ ਦੇ ਰਹਿਣ ਵਾਲੇ ਹਨ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾ ਅਧੀਨ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਖਰੜ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ, ਜਿੱਥੇ ਮਾਣਯੋਗ ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਹਨ।
ਵੱਡੀ ਖ਼ਬਰ: ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਕਰਮ ਸਿੰਘ ਨੇ ਕੀਤੀ ਖੁਦਕੁਸ਼ੀ
NEXT STORY