ਮੋਗਾ, (ਸੰਦੀਪ)- ਜ਼ਿਲਾ ਤੇ ਐਡੀਸ਼ਨਲ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਥਾਣਾ ਧਰਮਕੋਟ ਪੁਲਸ ਵੱਲੋਂ ਦੋ ਸਾਲ ਪਹਿਲਾਂ ਨਸ਼ੀਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਇਕ ਦੋਸ਼ੀ ਨੂੰ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 7 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ।
ਥਾਣਾ ਧਰਮਕੋਟ ਪੁਲਸ ਵੱਲੋਂ 4 ਫਰਵਰੀ 2015 ਨੂੰ ਗਸ਼ਤ ਦੌਰਾਨ ਰੇੜਵਾਂ ਦੇ ਨੇੜੇ ਪੈਦਲ ਆ ਰਹੇ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਲਈ ਤਲਾਸ਼ੀ ਦੌਰਾਨ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਸੀ। ਦੋਸ਼ੀ ਦੀ ਪਛਾਣ ਸਤਪਾਲ ਸਿੰਘ ਉਰਫ ਸੱਤਾ ਨਿਵਾਸੀ ਸੈਦ ਜਲਾਲਪੁਰਾ ਦੇ ਤੌਰ 'ਤੇ ਹੋਈ ਸੀ, ਜਿਸ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
ਦਾਜ ਮਾਮਲੇ 'ਚ ਪਤੀ ਤੇ ਸੱਸ 'ਤੇ ਪਰਚਾ
NEXT STORY