ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਨਾਗਰਾ ਵਿੱਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਇਕ 70 ਸਾਲਾ ਬਜ਼ੁਰਗ ਦੀ ਕੁੱਟਮਾਰ ਨਾਲ ਮੌਤ ਹੋ ਜਾਣ ਤੇ ਉਸ ਦੇ ਭਰਾ ਦੇ ਗੰਭੀਰ ਰੂਪ 'ਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਘਟਨਾ ਦਾ ਸ਼ਿਕਾਰ ਹੋਏ 70 ਸਾਲਾ ਬਜ਼ੁਰਗ ਮ੍ਰਿਤਕ ਅਜੀਤ ਸਿੰਘ ਪੁੱਤਰ ਜਿੰਦਾ ਸਿੰਘ ਵਾਸੀ ਪਿੰਡ ਨਾਗਰਾ ਦੇ ਗੋਦ ਲਏ ਪੁੱਤਰ ਸੰਤਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਵਿੱਚ 2 ਵਿਸਵੇ ਜ਼ਮੀਨ ਖਰੀਦੀ ਹੋਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਜ਼ਮੀਨ ’ਤੇ ਪਿੰਡ ਦੇ ਕੁਝ ਵਿਅਕਤੀ ਆਪਣਾ ਹੱਕ ਜਤਾਉਂਦੇ ਹੋਏ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਗੱਲ ਨੂੰ ਲੈ ਕੇ ਬੀਤੀ ਦੇਰ ਰਾਤ ਦੋਹਾਂ ਧਿਰਾਂ ਵਿਚਾਲੇ ਤਕਰਾਰਬਾਜ਼ੀ ਹੋ ਗਈ ਜੋ ਕਿ ਬਾਅਦ ਵਿੱਚ ਖੂਨੀ ਝੜਪ ਵਿੱਚ ਤਬਦੀਲ ਹੋ ਗਈ।
ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਕੁਝ ਵਿਅਕਤੀਆਂ ਵੱਲੋਂ ਉਸ ਦੇ ਚਾਚਾ ਅਜੀਤ ਸਿੰਘ ਅਤੇ ਮਹਿੰਦਰ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਜੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦੋਂ ਕਿ ਮਹਿੰਦਰ ਸਿੰਘ ਜ਼ੇਰੇ ਇਲਾਜ ਹੈ। ਪੀੜਤ ਪਰਿਵਾਰ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਨਾਗਰਾ ਵਿੱਚ 2 ਵਿਸਵੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਅਜੀਤ ਸਿੰਘ ਨਾਮਕ ਬਜ਼ੁਰਗ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਜ਼ੁਰਗ ਦੀ ਮੌਤ ਲਈ ਜੋ ਵੀ ਜਿੰਮੇਵਾਰ ਹੋਣਗੇ ਉਨਾਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਨ ਸਰਕਾਰ ਦਾ ਬਜਟ ਸਿਰਫ਼ ਚੁਣਾਵੀ ਜੁਮਲਾ : ਸੰਦੀਪ ਅਗਰਵਾਲ
NEXT STORY