ਜਲੰਧਰ (ਚੋਪੜਾ)— ਪੰਜਾਬ ਸਰਕਾਰ ਨੇ ਫਗਵਾੜਾ ਗੇਟ 'ਚ ਪਿਛਲੇ ਸਾਲਾਂ ਦੌਰਾਨ ਦੇਰ ਸ਼ਾਮ ਤੋਂ ਰਾਤ ਭਰ ਪਰੌਂਠੇ ਵਾਲੀ 70 ਸਾਲਾ ਬਜ਼ੁਰਗ ਔਰਤ ਕਮਲੇਸ਼ ਕੁਮਾਰੀ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਸਹਾਇਕ ਕਮਿਸ਼ਨਰ ਹਰਦੀਪ ਸਿੰਘ ਨੇ ਕਮਲੇਸ਼ ਕੁਮਾਰੀ ਦੇ ਘਰ ਜਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ।
ਇਹ ਵੀ ਪੜ੍ਹੋ: ਜਲੰਧਰ: ਨਿੱਜੀ ਹਸਪਤਾਲ 'ਚ ਮਰੀਜ਼ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਗੰਭੀਰ ਦੋਸ਼
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਇਸ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲਾ ਪ੍ਰਸ਼ਾਸਨ ਨੇ ਕਮਲੇਸ਼ ਕੁਮਾਰੀ ਨੂੰ ਇਹ ਚੈੱਕ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਜ਼ੁਰਗ ਔਰਤ ਨੂੰ ਉਤਸ਼ਾਹਤ ਕਰਨ ਲਈ ਸੀ. ਐੱਸ. ਆਰ. ਫੰਡ 'ਚੋਂ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ। ਕਮਲੇਸ਼ ਕੁਮਾਰੀ ਨੇ ਉਸ ਦੀਆਂ ਦਿੱਕਤਾਂ ਨੂੰ ਸਮਝਣ ਅਤੇ ਮੁਸ਼ਕਿਲ ਸਮੇਂ 'ਚ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਜਲੰਧਰ ਦੀ ਮਸ਼ਹੂਰ ਹੋਈ 'ਪਰੌਂਠਿਆਂ ਵਾਲੀ ਬੇਬੇ' ਲਈ ਸਰਕਾਰ ਨੇ ਦਿੱਤੀ ਵਿੱਤੀ ਮਦਦ
ਕੋਰੋਨਾ ਪਾਜ਼ੇਟਿਵ ਮੰਤਰੀ ਆਸ਼ੂ ਦੀ ਕੌਂਸਲਰ ਪਤਨੀ ਨੇ ਪਾਇਆ ਭੜਥੂ
NEXT STORY