ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 39ਵੇਂ ਦਿਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ 71 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿੱਲੋ ਹੈਰੋਇਨ, 4.9 ਕਿੱਲੋ ਅਫ਼ੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਤੇ 9000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ: ਵਿਆਹ ਕਰਵਾਉਣ ਦਾ ਵਿਚੋਲਿਆਂ ਨੇ ਲੱਭਿਆ ਅਨੋਖਾ ਢੰਗ, ਇਨ੍ਹਾਂ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ!
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਸੂਬੇ ’ਚ 350 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ 43 ਐੱਫ਼. ਆਈ. ਆਰਜ਼ ਦਰਜ ਕੀਤੀਆਂ । ਇਸ ਦੌਰਾਨ ਪੁਲਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ ਅਤੇ ਫ਼ਾਜ਼ਿਲਕਾ ਸਮੇਤ ਪੰਜ ਜ਼ਿਲ੍ਹਿਆਂ ’ਚ 208 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ’ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਲੱਗਣ ਜਾ ਰਿਹਾ ਵੱਡਾ ਪ੍ਰਾਜੈਕਟ! ਕਿਸਾਨ ਤੇ ਨੌਜਵਾਨ ਹੋਣਗੇ ਬਾਗੋ-ਬਾਗ
NEXT STORY