Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    12:54:15 PM

  • indian billionaires dominate africa  giving direct competition to china

    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ...

  • uae taken action against indian billionaire satish sanapal

    UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ...

  • former ndp leader jagmeet singh

    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ...

  • security increased in punjab high tech checkpoints dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ 718 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ : DC

PUNJAB News Punjabi(ਪੰਜਾਬ)

7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ 718 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ : DC

  • Updated: 10 Sep, 2021 02:22 AM
Fatehgarh Sahib
718 youth under 7th mega employment fair  dc
  • Share
    • Facebook
    • Tumblr
    • Linkedin
    • Twitter
  • Comment

ਮੰਡੀ ਗੋਬਿੰਦਗੜ੍ਹ(ਸੁਰੇਸ਼,ਜਗਦੇਵ)- 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਾਏ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਮੇਲੇ ’ਚ ਪੁੱਜੇ 1121 ਨੌਜਵਾਨਾਂ ’ਚੋਂ 718 ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਮੇਲੇ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਰੋਜ਼ਗਾਰ ਪ੍ਰਾਪਤੀ ਲਈ ਪੁੱਜੇ ਨੌਜਵਾਨਾਂ ਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਸਬੰਧੀ ਰਜਿਸਟ੍ਰੇਸ਼ਨ, ਇੰਟਰਵਿਊ, ਸੂਚਨਾ ਕੇਂਦਰ, ਨੌਜਵਾਨਾਂ ਦੇ ਬੈਠਣ ਅਤੇ ਖਾਣ ਪੀਣ ਦੇ ਪੂਰੇ ਪ੍ਰਬੰਧ ਕੀਤੇ ਗਏ ਅਤੇ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਕਈ ਵੱਡੀਆਂ ਨਾਮੀ ਕੰਪਨੀਆਂ ਸਣੇ ਲੋਕਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਦੀ ਚੋਣ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੋਜ਼ਗਾਰ ਵਿਭਾਗ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਪੀ. ਜੀ. ਆਰ. ਕੈਮ. ਪੋਰਟਲ ਉਤੇ ਜ਼ਿਲਾ ਦੇ 39,413 ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹੁਣ ਤੱਕ 199 ਰੋਜ਼ਗਾਰ ਮੇਲੇ ਤੇ ਪਲੇਸਮੈਂਟ ਕੈਂਪ ਲਗਾ ਕੇ 18,362 ਨੌਜਵਾਨਾਂ ਦੀ ਨਿੱਜੀ ਖੇਤਰ ਵਿਚ ਪਲੇਸਮੈਂਟ ਕਰਵਾਈ ਗਈ ਹੈ। ਵੱਖ-ਵੱਖ ਬੈਕਾਂ ਤੋਂ ਘੱਟ ਵਿਆਜ ’ਤੇ ਕਰਜ਼ੇ ਮੁਹੱਈਆ ਕਰਵਾ ਕੇ 10,900 ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਸਤੰਬਰ ਤੋਂ 17 ਸਤੰਬਰ ਦੌਰਾਨ ਪੰਜਾਬ ਭਰ ’ਚ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਅਧੀਨ 15 ਸਤੰਬਰ ਨੂੰ ਪੀ. ਆਈ. ਐੱਮ. ਟੀ. ਕਾਲਜ ਮੰਡੀ ਗੋਬਿੰਦਗੜ੍ਹ, 16 ਸਤੰਬਰ ਨੂੰ ਮਾਤਾ ਗੁਜਰੀ ਕਾਲਜ, ਫਤਿਹਗੜ੍ਹ ਸਾਹਿਬ ਅਤੇ 17 ਸਤੰਬਰ ਨੂੰ ਕੋਰਡੀਆ ਕਾਲਜ ਸੰਘੋਲ ਵਿਖੇ ਮੇਲੇ ਲਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਵਿਚ ਪ੍ਰਾਈਵੇਟ ਖੇਤਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਸ਼ਾਮਲ ਹੋ ਰਹੀਆਂ ਹਨ, ਜਿਨ੍ਹਾਂ ’ਚ 12ਵੀਂ, ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਪ੍ਰਾਰਥੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨ੍ਹਾਂ ਮੇਲਿਆਂ ’ਚ ਸਵੈ-ਰੋਜ਼ਗਾਰ ਸ਼ੁਰੂ ਕਰਨ ਦੀਆਂ ਪੰਜਾਬ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੁਲਸ ਹਿਰਾਸਤ ’ਚ ਵਿਅਕਤੀ ਦੀ ਭੇਤਭਰੀ ਹਾਲਤ ’ਚ ਮੌਤ

ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੇਲੇ ’ਚ ਹਿੱਸਾ ਲੈਣ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਤਿਹਗੜ੍ਹ ਸਾਹਿਬ ਵਿਖੇ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਮੇਲਿਆਂ ’ਚ ਸ਼ਾਮਲ ਹੋ ਰਹੀਆਂ ਕੰਪਨੀਆਂ ਅਤੇ ਅਸਾਮੀਆਂ ਸਬੰਧੀ ਪੂਰੀ ਜਾਣਕਾਰੀ ਪ੍ਰਾਰਥੀਆਂ ਤੱਕ ਸਮੇਂ ਸਿਰ ਪਹੁੰਚਾਈ ਜਾ ਸਕੇ। ਮੇਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕੇ ਪ੍ਰਾਰਥੀ ਖੁਦ ਪੀ.ਜੀ.ਆਰ.ਕੇ.ਏ.ਐੱਮ. ਪੋਰਟਲ ’ਤੇ ਰਜਿਸਟਰ ਕਰ ਸਕਦੇ ਹਨ ਅਤੇ ਇਸ ਸਬੰਧ ’ਚ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਪ੍ਰਾਰਥੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਦੇ ਹੈਲਪਲਾਈਨ ਨੰਬਰ 99156-82436 ’ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਕਿਸੇ ਵੀ ਕੰਮ ਵਾਲੇ ਦਿਨ ਦਫਤਰ ’ਚ ਹਾਜ਼ਰ ਹੋ ਸਕਦੇ ਹਨ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੇ ਸ਼ੁਰੂਆਤ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ’ਚ ਆਨਲਾਈਨ ਸ਼ਿਰਕਤ ਕੀਤੀ। ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜਿੱਥੇ ਮੈਗਾ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ ਗਈ, ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ-ਨਾਲ ਅਸਾਲ ਉਤਾੜ, ਤਰਨ ਤਾਰਨ ਵਿਖੇ ਸੀ- ਪਾਈਟ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਨੌਜਵਾਨ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣਗੇ, ਉੱਥੇ-ਉੱਥੇ ਮੇਰਾ ਕੰਮ ਮੇਰਾ ਮਾਣ ਅਤੇ ਸਰਕਾਰੀ ਨੌਕਰੀਆਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਲਈ ਆਨਲਾਈਨ ਮੁਫ਼ਤ ਕੋਚਿੰਗ ਕਲਾਸਾਂ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਵੱਡਾ ਲਾਭ ਮਿਲੇਗਾ।

ਇਹ ਵੀ ਪੜ੍ਹੋ- 32 ਕਿਸਾਨ ਜੱਥੇਬੰਦੀਆਂ ਨਾਲ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਨੇਤਾ ਕਰਨਗੇ ਗੱਲਬਾਤ

ਮੇਰਾ ਕੰਮ ਮੇਰਾ ਮਾਣ ਤਹਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰ ਵਿਕਾਸ ਸਬੰਧੀ ਸਿਖਲਾਈ ਦਿੱਤੀ ਜਾਵੇਗੀ, ਉੱਥੇ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 2500 ਰੁਪਏ ਭੱਤਾ ਵੀ ਦਿੱਤਾ ਜਾਵੇਗਾ। ਮੇਲੇ ਦੌਰਾਨ ਰੋਜ਼ਾਗਰ ਹਾਸਲ ਕਰਨ ਵਾਲਿਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਉਨ੍ਹਾਂ ਦੀ ਬਹੁਤ ਮਦਦ ਕੀਤੀ ਗਈ ਤੇ ਨੌਕਰੀ ਸਬੰਧੀ ਪ੍ਰਕਿਰਿਆ ’ਚ ਉਨ੍ਹਾਂ ਕੋਈ ਦਿੱਕਤ ਨਹੀਂ ਆਈ। ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਮਿਲ ਗਿਆ ਹੈ ਅਤੇ ਹੁਣ ਉਨ੍ਹਾਂ ਜ਼ਿੰਦਗੀ ਦੀਆਂ ਵੱਡੀਆਂ ਦਿਕਤਾਂ ਦੂਰ ਹੋ ਜਾਣਗੀਆਂ।
ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਜ਼ੋਰਾ ਸਿੰਘ ਮਾਨ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲਾ ਕਾਂਗਰਸ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਰਨਲ) ਸ਼੍ਰੀ ਰਾਜੇਸ਼ ਧੀਮਾਨ, ਜ਼ਿਲਾ ਪ੍ਰੀਸ਼ਦ ਚੇਅਰਮੈਨ ਸ਼੍ਰੀਮਤੀ ਮਨਦੀਪ ਕੌਰ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

  • 7th Mega Employment
  • ਰੋਜ਼ਗਾਰ ਮੇਲੇ
  • ਨੌਜਵਾਨਾਂ

ਕੋਲੇ ਦੇ ਭਾਅ ’ਚ ਭਾਰੀ ਵਾਧਾ ਹੋਣ ਕਾਰਨ ਭੱਠਾ ਮਾਲਕ ਐਸੋਸੀਏਸ਼ਨ ਨੇ ਚਿੰਤਾ ਜਤਾਈ

NEXT STORY

Stories You May Like

  • work completed under sir of 90 78 percent voters in gurdaspur
    ਗੁਰਦਾਸਪੁਰ ਜ਼ਿਲ੍ਹੇ 'ਚ 90.78 ਫੀਸਦੀ ਵੋਟਰਾਂ ਦਾ SIR ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ: DC
  • two arrested in muktsar
    ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ ਨਸ਼ੇ ਦੀ ਪੁਸ਼ਟੀ
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • trailer of action thriller film   dc   released
    ਲੋਕੇਸ਼ ਕਨਗਰਾਜ ਤੇ ਵਾਮਿਕਾ ਗੱਬੀ ਦੀ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • gambling act  punjab police  accused arrested
    ਗੈਂਬਲਿੰਗ ਐਕਟ ਤਹਿਤ ਇਕ ਗ੍ਰਿਫ਼ਤਾਰ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
    • girl raped in hotel accused and hotel owner arrested
      ਅੰਮ੍ਰਿਤਸਰ ਦੇ ਹੋਟਲ ’ਚ ਕੁੜੀ ਨਾਲ ਜਬਰ-ਜ਼ਿਨਾਹ
    • security increased in punjab high tech checkpoints dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • husband commits suicide by jumping into canal
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
    • punjab vidhan sabha session begins
      ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ, ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਮਗਰੋਂ...
    • batala police post blast case
      ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...
    • this statement of the congress leader has heated up politics
      'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...', ਕਾਂਗਰਸੀ ਆਗੂ ਦੇ ਇਸ ਬਿਆਨ ਕਾਰਨ...
    • punjab employees pensioners da punjab high court
      ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • government buses will not run in punjab for 3 days
      ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +