ਲੁਧਿਆਣਾ (ਵਿੱਕੀ)-ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਅਤੇ ਉੱਥੇ ਮੁਹੱਈਆ ਕੋਰਸ ਅਤੇ ਹੋਰ ਸਹੂਲਤਾਂ ਸਬੰਧੀ ਜਾਣੂ ਕਰਵਾਉਣ ਲਈ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ 3661 ਸਕੂਲਾਂ ਦੇ 73220 ਵਿਦਿਆਰਥੀਆਂ ਲਈ 200 ਰੁ. ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਂਲ ਗ੍ਰਾਂਟ ਜਾਰੀ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਇਕ ਹੋਰ ਕਾਂਗਰਸੀ ਵਿਧਾਇਕ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਫਾਰਮ ਹਾਊਸ ਤੇ ਸ਼ਾਪਿੰਗ ਕੰਪਲੈਕਸ ’ਤੇ ਛਾਪੇਮਾਰੀ
ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਇਸ ਸਬੰਧੀ ਇਕ ਪੱਤਰ ਜਾਰੀ ਕਰਦੇ ਹੋਏ ਸਾਰੇ ਹਾਈ ਸਕੂਲਾਂ ਦੇ 9ਵੀਂ ਅਤੇ 10ਵੀਂ ਕਲਾਸ ਦੇ 10-10 ਵਿਦਿਆਰਥੀਆਂ ਕੁੱਲ 20 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਦੇ 9ਵੀਂ ਤੋਂ 12ਵੀਂ ਤੱਕ ਪ੍ਰਤੀ ਕਲਾਸ 5 ਵਿਦਿਆਰਥੀ ਕੁਲ 20 ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ ਕਿਹਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪਤੀ ਨੇ ਕੁਹਾੜੀ ਨਾਲ ਪਤਨੀ, ਪੁੱਤ ਤੇ ਧੀ ਨੂੰ ਵੱਢ ਕੇ ਘਰ ’ਚ ਦੱਬਿਆ, ਦੋ ਮਹੀਨਿਆਂ ਬਾਅਦ ਜ਼ਮੀਨ ’ਚੋਂ ਕੱਢੀਆਂ ਲਾਸ਼ਾਂ
ਸੜਕ ਹਾਦਸੇ ਨੇ ਘਰ 'ਚ ਪਵਾਏ ਵੈਣ, ਮੋਟਰਸਾਈਕਲ ਸਵਾਰ ਦੀ ਮੌਤ
NEXT STORY