ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ ’ਚੋਂ 22 ਜਨਵਰੀ ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ’ਚ 74.90 ਕਰੋੜ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਚੋਣ ਅਫਸਰ (ਸੀ. ਈ. ਓ.) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵਲੋਂ 56.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.05 ਕਰੋੜ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਾਡਾ ਸਰਵੇਖਣ ਦਿਖਾ ਰਿਹੈ ਸੀ. ਐੱਮ. ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ : ਕੇਜਰੀਵਾਲ
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1140 ਵੱਧ ਸੰਵੇਦਨਸੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2555 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ’ਚੋਂ 1426 ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਸੁਰੱਖਿਆ ਦੇ ਨਜ਼ਰੀਏ ਨਾਲ ਸੀ. ਆਰ. ਪੀ. ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗੈਰ-ਜ਼ਮਾਨਤੀ ਵਾਰੰਟਾਂ ਦੇ 2366 ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 173 ਕੇਸਾਂ ’ਤੇ ਕਾਰਵਾਈ ਅਮਲ ਅਧੀਨ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ 6 ਡੇਰੇ 68 ਸੀਟਾਂ ’ਤੇ ਪਾਉਂਦੇ ਹਨ ਸਿੱਧਾ ਅਸਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
'ਕੈਪਟਨ' ਨੇ ਪਹਿਲੀ ਸੂਚੀ ’ਚ ਦਿਖਾਇਆ ਸਿਆਸੀ ਤਜਰਬਾ, ਸਾਰੇ ਵਰਗਾਂ ਨੂੰ ਦਿੱਤੀ ਤਰਜ਼ਮਾਨੀ
NEXT STORY