ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ 22ਵੇਂ ਦਿਨ ਵੀ ਜਾਰੀ ਰੱਖਦੇ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 75 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 5.2 ਕਿੱਲੋ ਹੈਰੋਇਨ, 10 ਕਿੱਲੋ ਅਫ਼ੀਮ ਅਤੇ 2.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 22 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 2613 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਚਲਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲੀਆਂ ਫ਼ਿਲਮੀ ਸਟਾਈਲ 'ਚ ਗੋਲ਼ੀਆਂ! ਪੁਲਸ ਨੂੰ ਵੇਖ ਨੌਜਵਾਨ ਨੇ ਭਜਾਈ ਕਾਰ, ਫਿਰ ਵੀਡੀਓ ਬਣਾ...
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦੇ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਟੀਮਾਂ ਵੱਲੋਂ ਸੂਬੇ ਭਰ ’ਚ 536 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿਚ 51 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 601 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਇਹ ਵੀ ਪੜ੍ਹੋ : ਕਰਨਲ ਬਾਠ ਦੀ ਪਤਨੀ ਦੇ ਇਲਜ਼ਾਮਾਂ ਮਗਰੋਂ ਕੈਮਰੇ ਸਾਹਮਣੇ ਆਏ SSP ਨਾਨਕ ਸਿੰਘ, ਕੀਤੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਊਜ਼ੀਲੈਂਡ 'ਚ ਵਰਕ ਵੀਜ਼ੇ ਦਾ ਝਾਂਸਾ ਦੇ ਕੇ ਮਾਰੀ 22 ਲੱਖ ਰੁਪਏ ਦੀ ਠੱਗੀ
NEXT STORY