ਤਰਨਤਾਰਨ, (ਰਾਜੂ)- ਸੀ. ਆਈ. ਏ. ਐਕਸਾਈਜ਼ ਵਿਭਾਗ ਸੈੱਲ ਅਤੇ ਐਕਸਾਈਜ਼ ਵਿਭਾਗ ਵੱਲੋਂ ਮੁਖਬਰ ਖਾਸ ਦੀ ਇਤਲਾਹ 'ਤੇ 78 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਕਿ ਦਿਲਬਾਗ ਸਿੰਘ ਉਰਫ ਬਾਗਾ ਪੁੱਤਰ ਹਰਭਜਨ ਸਿੰਘ ਵਾਸੀ ਸਾਂਢਪੁਰਾ ਨਾਜਾਇਜ਼ ਤੌਰ 'ਤੇ ਅੰਗਰੇਜ਼ੀ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜੇਕਰ ਰੇਡ ਕੀਤੀ ਜਾਵੇ ਤਾਂ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਇਸ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀ. ਆਈ. ਏ. ਇੰਸਪੈਕਟਰ ਮਨਜਿੰਦਰ ਸਿੰਘ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਹਰਭਜਨ ਸਿੰਘ ਮੰਡ ਦੀ ਅਗਵਾਈ 'ਚ ਰੇਡ ਕੀਤੀ ਗਈ ਤਾਂ ਦਿਲਬਾਗ ਸਿੰਘ ਨੂੰ ਵੱਖ-ਵੱਖ ਮਾਰਕਾ 78 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਐਕਸਾਈਜ਼ ਵਿਭਾਗ ਨੇ ਦਾਅਵਾ ਕੀਤਾ ਕਿ ਇਸ ਗੋਰਖ ਧੰਦੇ 'ਚ ਕਈ ਹੋਰ ਵਿਅਕਤੀ ਵੀ ਕਾਬੂ ਹੋ ਸਕਦੇ ਹਨ।
ਪਰਾਲੀ ਸਾੜਨ ਦੇ ਮਾਮਲੇ 'ਚ ਦੋਗਲੀ ਨੀਤੀ ਛੱਡੇ ਕੈਪਟਨ ਸਰਕਾਰ : ਰਾਜੇਵਾਲ
NEXT STORY