ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਵਿਦੇਸ਼ ’ਚ ਜਾਰਜੀਆ ਭੇਜਣ ਦੇ ਨਾਂ ’ਤੇ ਸਾਢੇ 8 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ 2 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਪ੍ਰੇਮਚੰਦ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਮਹਿਲਾ ਜਸਵੀਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਭੌਰਾ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਆਪਣੇ ਬੇਟੇ ਰਵੀ ਨੂੰ ਜਾਰਜੀਆ ਭੇਜਣ ਲਈ ਵਿਸ਼ੂ ਵਿਜ ਪੁੱਤਰ ਚਰਨਜੀਤ ਵਿਜ ਵਾਸੀ ਕਿਲਾ ਮੁਹੱਲਾ ਅਤੇ ਰਾਹੁਲ ਗਿੱਲ ਪੁੱਤਰ ਰਾਜਕੁਮਾਰ ਵਾਸੀ ਤਗੂਵਾਲਾ ਮਜੀਠਾ ਰੋਡ ਅੰਮ੍ਰਿਤਸਰ ਨੂੰ ਸਾਢੇ 8 ਲੱਖ ਰੁਪਏ ਦਿੱਤੇ ਸਨ, ਜਿਸ ਤੋਂ ਬਾਅਦ ਉਕਤ ਲੋਕਾਂ ਵਲੋਂ ਜਾਰਜੀਆ ਨਾ ਭੇਜ ਕੇ ਉਸ ਨਾਲ ਧੋਖਾਦੇਹੀ ਕੀਤੀ ਗਈ।
ਇਹ ਵੀ ਪੜ੍ਹੋ : 'ਬ੍ਰਾਂਡਡ' ਬੋਤਲਾਂ 'ਚ ਘਟੀਆ ਸ਼ਰਾਬ! ਨਾਮੀ ਹੋਟਲ ਦੀ ਪਾਰਕਿੰਗ 'ਚ ਫੜੀ ਗਈ ਰੀਫਿਲਿੰਗ ਫੈਕਟਰੀ, ਮੁਲਜ਼ਮ ਗ੍ਰਿਫ਼ਤਾਰ
ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਵਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਕਰਨ ਤੋਂ ਬਾਅਦ ਦੋਵੇਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤੱਕ ਉਕਤ ਮਾਮਲੇ ’ਚ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
35 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ ਮਾਰਨ ਵਾਲੇ 5 ਵਿਅਕਤੀਆਂ 'ਤੇ ਪਰਚਾ ਦਰਜ
NEXT STORY