ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੈਨਾਲ ਕਾਲੋਨੀ ਪੁਲਸ ਨੇ ਮੁਲਜ਼ਮ ਸਾਹਿਲ ਵਾਸੀ ਬਠਿੰਡਾ ਨੂੰ ਅਮਰਪੁਰਾ ਬਸਤੀ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਥਾਣੇ ਵੱਲੋਂ ਊਧਮ ਸਿੰਘ ਨਗਰ ਤੋਂ ਮੁਲਜ਼ਮ ਪਿਊਸ਼ ਕੁਮਾਰ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਧਰ, ਕੈਂਟ ਪੁਲਸ ਨੇ ਮੁਲਜ਼ਮ ਜਗਜੀਤ ਸਿੰਘ ਵਾਸੀ ਕੌਰ ਸਿੰਘ ਵਾਲਾ ਅਤੇ ਗੁਰਤੇਜ ਸਿੰਘ ਨੂੰ ਭੁੱਚੋ ਕਲਾਂ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਨੇ ਬੀੜ ਤਲਾਬ ਮੁਲਜ਼ਮ ਪਰਮਜੀਤ ਸਿੰਘ ਵਾਸੀ ਬੀੜ ਤਲਾਬ ਨੂੰ ਪਿੰਡ ਤੋਂ 11 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਥਾਣੇ ਵੱਲੋਂ ਵਿਰਕ ਖੁਰਦ ਦੇ ਰਹਿਣ ਵਾਲੇ ਮੁਲਜ਼ਮ ਲਖਵੀਰ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸੰਗਤ ਨੇ ਪਿੰਡ ਪਥਰਾਲਾ ਤੋਂ ਮੁਲਜ਼ਮ ਗੁਰਜੀਤ ਸਿੰਘ ਵਾਸੀ ਫੱਲੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ: ਫਰਿੱਜ ਖੋਲ੍ਹਦਿਆਂ ਹੀ ਹੋ ਗਿਆ ਧਮਾਕਾ! ਅੱਗ ਦੀ ਲਪੇਟ 'ਚ ਆਏ ਪਤੀ-ਪਤਨੀ
NEXT STORY