ਬਠਿੰਡਾ (ਵਰਮਾ) : ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਥਾਣਿਆਂ ’ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ-2 ਨੇ ਬਠਿੰਡਾ ਦੇ ਰਹਿਣ ਵਾਲੇ ਮੁਲਜ਼ਮ ਬੂਟਾ ਸਿੰਘ ਨੂੰ ਸੁਰਖਪੀਰ ਰੋਡ ਤੋਂ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਪੁਲਸ ਨੇ ਨਹਿਰ ਦੇ ਨੇੜੇ ਰੇਲਵੇ ਲਾਈਨ ਤੋਂ ਪ੍ਰਵੇਸ਼ ਕੁਮਾਰ ਨੂੰ ਕਾਬੂ ਕਰ ਕੇ ਉਸ ਕੋਲੋਂ 8.63 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਭਗਤਾ ਭਾਈਕਾ ਪੁਲਸ ਨੇ ਬੁਰਜ ਲੱਧਾ ਸਿੰਘ ਵਾਲਾ ਤੋਂ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਸ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਥਾਣਾ ਫੂਲ ਪੁਲਸ ਨੇ ਪਿੰਡ ਰਾਈਆ ਤੋਂ ਗੁਰਪ੍ਰੀਤ ਸਿੰਘ, ਕਿਰਨਦੀਪ ਕੌਰ ਅਤੇ ਵੀਰਪਾਲ ਕੌਰ ਵਾਸੀ ਰਾਈਆ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 2.15 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਮਾਮਲੇ ’ਚ ਥਾਣਾ ਮੌੜ ਪੁਲਸ ਨੇ ਟਾਹਲਾ ਸਾਹਿਬ ਨਹਿਰ ਦੇ ਨੇੜੇ ਕਾਰਵਾਈ ਕਰਦਿਆਂ ਸੰਧੋਹਾ ਵਾਸੀ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਦੋਵਾਂ ਦੇ ਕਬਜ਼ੇ ’ਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਦਾ ਕੇਂਦਰ ਬਣਿਆ ਰੱਖੜ ਪੁੰਨਿਆ ਜੋੜ ਮੇਲਾ
NEXT STORY