ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਹੈਰੋਇਨ, ਭੁੱਕੀ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਨੇ ਮੁਲਜ਼ਮ ਸੰਨੀ ਅਤੇ ਸਲੀਮ ਵਾਸੀ ਬਠਿੰਡਾ ਨੂੰ ਭਾਗੂ ਰੋਡ ਤੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ 8.53 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਮਾਮਲੇ ਵਿਚ ਮੌੜ ਥਾਣਾ ਨੇ ਮੁਲਜ਼ਮ ਚਰਨਜੀਤ ਸਿੰਘ ਵਾਸੀ ਬੁਰਜ, ਅਤੇ ਅਰਸ਼ਦੀਪ ਸਿੰਘ ਵਾਸੀ ਮਾਨਸਾ ਕਲਾਂ ਨੂੰ ਤਲਵੰਡੀ ਮੌੜ ਰੋਡ ਤੋਂ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਇਸੇ ਤਰ੍ਹਾਂ ਕੋਟਫੱਤਾ ਪੁਲਸ ਨੇ ਗਹਿਰੀ ਭਾਗੀ ਦੇ ਰਹਿਣ ਵਾਲੇ ਮੁਲਜਮ ਜੀਤ ਖਾਨ ਨੂੰ ਲਿੰਕ ਰੋਡ ਗਹਿਰੀ ਦੇਵੀ ਨਗਰ ਤੋਂ ਗ੍ਰਿਫ਼ਤਾਰ ਕਰਕੇ ਉਸ ਤੋਂ 1 ਕਿੱਲੋ 700 ਗ੍ਰਾਮ ਭੁੱਕੀ ਬਰਾਮਦ ਕੀਤੀ। ਇਸ ਦੌਰਾਨ ਕੈਨਾਲ ਕਲੋਨੀ ਪੁਲਸ ਨੇ ਨਰੂਆਣਾ ਰੋਡ ਤੋਂ ਮੁਲਜ਼ਮ ਵਿੱਕੀ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪ੍ਰੀਗਾਬਾਲਿਨ ਦੇ 45 ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕਰਕੇ ਅਗਲੀ ਕਾਰਵਾਈ ਜਾਰੀ ਹੈ।
ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
NEXT STORY