ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਵੈਰੋਵਾਲ ਰੋਡ ਗੇਟ ਬਿਹਾਰੀਪੁਰ ਪੁੱਜੇ ਤਾਂ ਮੁਲਜ਼ਮ ਤੇਜਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 120 ਨਸ਼ੇ ਵਾਲੀਆਂ ਗੋਲੀਆਂ ਤੇ ਅਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮੁਗਲਾਣੀ ਕੋਲੋਂ 110 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਪੁਲ ਰੋਹੀ ਲਿੰਕ ਰੋਡ ਰਟੌਲ ਪੁੱਜੇ ਤਾਂ ਮੁਲਜ਼ਮ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 250 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵੇਰਕਾ ਡੇਅਰੀ ਚੌਕ ਕੋਲੋਂ ਅਜੇਪਾਲ ਸਿੰਘ ਪੁੱਤਰ ਸੁਭਾਸ਼ ਸਿੰਘ ਵਾਸੀ ਵਾਰਡ ਨੰਬਰ-1 ਸਿੰਗਲ ਵਸਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 235 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਖੇਮਕਰਨ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਕੇ. ਕੇ. ਬੈਰੀਅਰ ਨੇੜੇ ਸ਼ਮਸ਼ੇਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੇ ਕੈਪਸੂਲ ਅਤੇ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਐੱਸ. ਆਈ. ਸੋਨਮਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਪੁਲ ਨਹਿਰ ਜਵੰਦਪੁਰ ਪੁੱਜੇ ਤਾਂ ਮੁਲਜ਼ਮ ਗੁਰਜਿੰਦਰ ਸਿੰਘ ਉਰਫ ਗੋਪੀ ਲੰਮਾ ਪੁੱਤਰ ਕਰਤਾਰ ਸਿੰਘ ਵਾਸੀ ਜਵੰਦਪੁਰ ਨੂੰ ਕਾਬੂ ਕਰ ਕੇ ਉਸ ਕੋਲੋਂ 260 ਗ੍ਰਾਮ ਹੈਰੋਇਨ ਅਤੇ ਦੋਸ਼ੀ ਲਵਪ੍ਰੀਤ ਸਿੰਘ ਪੁੱਤਰ ਕੈਪਟਨ ਸਿੰਘ ਵਾਸੀ ਪਿੰਡੀਆਂ ਕੋਲੋਂ 105 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਵਲਟੋਹਾ ਦੇ ਐੱਚ. ਸੀ. ਗੁਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਮੁਖਬਰ ਖਾਸ ਦੀ ਇਤਲਾਹ 'ਤੇ ਮੁਲਜ਼ਮ ਜੱਸਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਹਿਮੂਦਪੁਰਾ ਦੇ ਘਰ ਰੇਡ ਕੀਤੀ ਤਾਂ ਉਥੋਂ 1800 ਕਿਲੋ ਲਾਹਣ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖਤਰੇ 'ਚ ਹੈ ਚੰਦ ਭਾਨ ਡਰੇਨ ਦਾ ਵਜੂਦ
NEXT STORY