ਚੰਡੀਗੜ੍ਹ (ਸ਼ਰਮਾ) : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਮੰਤਵ ਨਾਲ ਵਿਕਾਸ ਪ੍ਰਾਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਪੰਜਾਬ ਭਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਜ਼ੋਨ ਨੰ. 5,6,7,8 ਵਿਖੇ ਸਿਵਲ ਕੰਮਾਂ ਦੀ ਜਨਰਲ ਰਿਪੇਅਰ ਕਰਵਾਉਣ ’ਤੇ ਤਕਰੀਬਨ 1.21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜ਼ੋਨ 1,2,3 ਅਤੇ 4 ਵਿਖੇ ਮਿਸਿੰਗ ਡੀ.ਬੀ. ਪੇਵਿੰਗ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਆਮ ਮੁਰੰਮਤ ਦੇ ਕੰਮ ’ਤੇ ਤਕਰੀਬਨ 1.06 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਹ ਵੀ ਪੜ੍ਹੋ : ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਮੰਤਰੀ ਨੇ ਇਹ ਵੀ ਕਿਹਾ ਕਿ ਬਠਿੰਡਾ ਦੇ ਪਿੰਡ ਹਰ ਰਾਏ ਪੁਰ ਵਿਖੇ ਗਊਸ਼ਾਲਾਵਾਂ ਦੇ ਸ਼ੈੱਡ ਨੰ.7,8 ਅਤੇ 9 ਦਾ ਨਿਰਮਾਣ ਅਤੇ ਜੋਨ ਨੰ. 1,3,5,6,7 ਅਤੇ 8 ਵਿਖੇ ਸੜਕ ਗਲੀ ਚੈਂਬਰਾਂ ਦੀ ਸਾਫ਼-ਸਫ਼ਾਈ ਲਈ 1.70 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿਚ ਪੈਚ ਵਰਕ ਦਾ ਕੰਮ, ਬੂਟੇ ਲਗਾਉਣ ਲਈ ਬੂਟਿਆਂ ਦੀ ਸਪਲਾਈ ਦਾ ਕੰਮ, ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਡੈਮੇਜ ਹੋਏ ਪੋਲਜ਼ ਨੂੰ ਬਦਲਣ ਦਾ ਕੰਮ ਅਤੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸੇ ਵਿਚ ਐੱਲ.ਈ.ਡੀ. ਲਾਈਟਾਂ ਦੀ ਸਪਲਾਈ/ ਲਗਾਉਣ ਅਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਨੂੰ ਕਰਨ ’ਤੇ ਤਕਰੀਬਨ 4.06 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਦਫ਼ਤਰੀ ਪ੍ਰਕਿਰਿਆ ਸਥਾਨਕ ਸਰਕਾਰਾਂ ਵਿਭਾਗ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਗੁਆਂਢੀ ਸੂਬੇ ਨਾਲੋਂ ਜ਼ਿਆਦਾ ਪੰਜਾਬ ਨੇ 2023 ’ਚ ਦਰਜ ਕਰਵਾਈਆਂ 18,191 ਸ਼ਿਕਾਇਤਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
NEXT STORY