ਲੁਧਿਆਣਾ (ਹਿਤੇਸ਼)- ਪਾਰਕਿੰਗ ਦੀ ਉਲੰਘਣਾ ਵਾਲੇ ਹੋਟਲਾਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਸ਼ੁੱਕਰਵਾਰ ਨੂੰ 8 ਹੋਟਲਾਂ ਨੂੰ ਸੀਲ ਕਰ ਦਿੱਤਾ ਹੈ।
ਇਹ ਹੋਟਲ ਨਗਰ ਨਿਗਮ ਦੇ ਜ਼ੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ ਜਿਨ੍ਹਾਂ ਵਿੱਚ ਬਾੜੇਵਾਲ ਰੋਡ, ਫਿਰੋਜ਼ਪੁਰ ਰੋਡ, ਸ਼ਾਮ ਨਗਰ ਰੋਡ, ਹਰਨਾਮ ਨਗਰ ਰੋਡ ਅਤੇ ਦੁੱਗਰੀ ਰੋਡ ਸ਼ਾਮਲ ਹਨ।
ਇਹ ਕਾਰਵਾਈ ਪਿਛਲੇ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਕੀਤੀ ਗਈ ਹੈ।
ਨਗਰ ਨਿਗਮ ਜ਼ੋਨ ਡੀ ਦੀ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ 'ਤੇ ਇਹ ਸੀਲਿੰਗ ਅਭਿਆਨ ਚਲਾਇਆ ਗਿਆ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਉਲੰਘਣਾਵਾਂ ਵਾਲੇ ਹੋਰ ਹੋਟਲਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸੰਘਣੀ ਧੁੰਦ ਨੇ ਘਰੋਂ ਨਿਕਲਣਾ ਕੀਤਾ ਔਖਾ, ਮੱਠੀ ਪਈ ਜ਼ਿੰਦਗੀ ਦੀ ਰਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ : MP ਸਾਹਨੀ
NEXT STORY