ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8.275 ਕਿਲੋ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ, 4 ਪਿਸਤੌਲ, 17 ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ

ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਇਸਲਾਮਾਬਾਦ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੰਜਾਬ ਪੁਲਸ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ’ਚ ਛੱਡਣ ਤੇ ਹਵਨ ਯੱਗ ਨਾਲ ਮੇਲਾ ਰਾਮ ਤੀਰਥ ਦੀ ਸ਼ੁਰੂਆਤ
NEXT STORY