ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿਛਲੇ 5 ਸਾਲਾਂ ਦੌਰਾਨ ਸੂਬੇ 'ਚ ਮਗਨਰੇਗਾ ਸਕੀਮ ਤਹਿਤ 8 ਲੱਖ ਤੋਂ ਵੱਧ ਜੌਬ ਕਾਰਡ ਡਿਲੀਟ ਕੀਤੇ ਗਏ ਹਨ। ਇਸ ਨਾਲ 14 ਲੱਖ ਮਗਨਰੇਗਾ ਕਾਮਿਆਂ ਨੂੰ ਇਸ ਸਕੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਹ ਸਕੀਮ ਪਹਿਲੀ ਜੁਲਾਈ ਤੋਂ 'ਵਿਕਸਿਤ ਭਾਰਤ ਜੀ ਰਾਮ ਜੀ' 'ਚ ਤਬਦੀਲ ਹੋ ਗਈ ਹੈ। ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰਾਲੇ ਵਲੋਂ ਪੇਸ਼ ਕੀਤੇ ਗਏ ਅੰਕੜਿਆਂ ਦੌਰਾਨ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ। ਸਾਲ 2021 ਤੋਂ 2026 ਤੱਕ ਅਯੋਗ ਲਾਭਪਾਤਰੀਆਂ ਨੂੰ ਸੂਚੀ 'ਚੋਂ ਹਟਾਉਣ ਦੀ ਮੁਹਿੰਮ ਤਹਿਤ ਸੂਬੇ 'ਚ 8 ਲੱਖ ਜੌਬ ਕਾਰਡ ਡਿਲੀਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
ਵੇਰਵਿਆਂ ਮੁਤਾਬਕ ਸਾਲ 2021-2026 ਦੌਰਾਨ ਕੁੱਲ 14.05 ਲੱਖ ਕਾਮਿਆਂ ਨੂੰ ਡੇਟਾਬੇਸ 'ਚੋਂ ਹਟਾਇਆ ਗਿਆ ਹੈ। ਕੇਂਦਰ ਸਰਕਾਰ 'ਚ ਲਾਭਪਾਤਰੀਆਂ ਦੇ ਰਿਕਾਰਡ 'ਚ ਬੇਨਿਯਮੀਆਂ ਰੋਕਣ ਲਈ ਸਮੇਂ-ਸਮੇਂ 'ਤੇ ਕੀਤੀ ਗਈ ਪੜਤਾਲ ਦੌਰਾਨ ਉਪਰੋਕਤ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਮਗਨਰੇਗਾ ਤਹਿਤ ਰੁਜ਼ਗਾਰ ਦੀ ਮੰਗ ਕਰਨ ਵਾਲੇ ਪਰਿਵਾਰਾਂ ਦੀ ਗਿਣਤੀ 2025-26 'ਚ 6.46 ਲੱਖ ਪਰਿਵਾਰਾਂ ਦੇ ਮੁਕਾਬਲੇ 2026-27 'ਚ ਘੱਟ ਕੇ 3.02 ਲੱਖ ਰਹਿ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ ਹੋਈ ਐਡਵਾਈਜ਼ਰੀ, ਸੂਬਾ ਵਾਸੀ ਰਹਿਣ ਸਾਵਧਾਨ
ਕਈ ਮਾਮਲਿਆਂ 'ਚ ਜਦੋਂ ਸਾਰੇ ਰਜਿਸਟਰਡ ਮੈਂਬਰ ਅਯੋਗ ਮਿਲੇ ਜਾਂ ਪਿੰਡਾਂ 'ਚ ਨਹੀਂ ਰਹਿ ਰਹੇ ਸਨ ਤਾਂ ਪੂਰੇ ਜੌਬ ਕਾਰਡ ਹੀ ਰੱਦ ਕਰ ਦਿੱਤੇ ਗਏ। ਅਧਿਕਾਰੀ ਇਸ ਲਈ ਕਈ ਕਾਰਨਾਂ ਨੂੰ ਜ਼ਿੰਮੇਵਾਰ ਮੰਨਦੇ ਹਨ, ਜਿਨ੍ਹਾਂ 'ਚ ਨਕਲੀ ਜੌਬ ਕਾਰਡਾਂ ਨੂੰ ਹਟਾਉਣਾ, ਮ੍ਰਿਤਕ ਲਾਭਪਾਤਰੀਆਂ ਦੇ ਨਾਂ ਕੱਟਣਾ, ਨਿਯਮਿਤ ਰੁਜ਼ਗਾਰ ਮਿਲਣ ਤੋਂ ਬਾਅਦ ਲਾਭਪਾਤਰੀਆਂ ਦਾ ਖ਼ੁਦ ਬਾਹਰ ਹੋਣਾਂ ਅਤੇ ਲੰਬੇ ਸਮੇਂ ਤੋਂ ਗੈਰ-ਸਰਗਰਮ ਕਾਰਡਾਂ ਨੂੰ ਰੱਦ ਕਰਨਾ ਸ਼ਾਮਲ ਹੈ। ਇਸ ਸਬੰਧੀ ਅਧਿਕਾਰੀਆਂ ਮੁਤਾਬਕ ਹੁਣ ਸਾਰਾ ਧਿਆਨ ਇਸ ਗੱਲ ’ਤੇ ਕੇਂਦਰਿਤ ਹੈ ਕਿ ਲਾਭ ਸਿਰਫ਼ ਯੋਗ ਪੇਂਡੂ ਪਰਿਵਾਰਾਂ ਤੱਕ ਪਹੁੰਚੇ ਅਤੇ ਯੋਜਨਾ ਤਹਿਤ ਤਿਆਰ ਕੀਤੀਆਂ ਗਈਆਂ ਸੰਪਤੀਆਂ ਦੀ ਗੁਣਵੱਤਾ 'ਚ ਸੁਧਾਰ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
NEXT STORY