ਲੁਧਿਆਣਾ (ਰਾਮ) : ਯੂਕੇ ਦਾ ਸਪਾਊਸ ਵੀਜ਼ਾ ਦਿਵਾਉਣ ਦੇ ਨਾਂ ’ਤੇ 8 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਹੈਬੋਵਾਲ ਥਾਣਾ ਪੁਲਸ ਨੇ ਐੱਫਆਈਆਰ ਦਰਜ ਕੀਤੀ ਹੈ। ਦੋਸ਼ੀਆਂ ਦੀ ਪਛਾਣ ਬਾਲਾਜੀ ਇਮੀਗ੍ਰੇਸ਼ਨ ਮਾਛੀਵਾੜਾ ਦੇ ਪੂਜਾ ਸਹੋਤਾ, ਦੀਪਕ ਕੁਮਾਰ ਤੇ ਪ੍ਰਿੰਸ ਕੁਮਾਰ ਵਜੋਂ ਹੋਈ।
ਇਹ ਵੀ ਪੜ੍ਹੋ : ਨਗਰ ਨਿਗਮ ਨੇ ਨੌਂ ਇਲੈਕਟ੍ਰੋਪਲੇਟਿੰਗ ਅਤੇ ਜ਼ਿੰਕ ਯੂਨਿਟਾਂ ਦੇ ਗੈਰ-ਕਾਨੂੰਨੀ ਸੀਵਰੇਜ ਕਨੈਕਸ਼ਨ ਕੱਟੇ
ਇਸ ਮਾਮਲੇ ਵਿੱਚ ਕਾਰਵਾਈ ਪਿੰਡ ਬੀਰਮੀ ਦੇ ਨਿਵਾਸੀ ਬਲਜਿੰਦਰ ਸਿੰਘ ਦੀ ਸ਼ਿਕਾਇਤ ''ਤੇ ਕੀਤੀ ਗਈ। ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਬਲਜਿੰਦਰ ਸਿੰਘ ਨੂੰ 8 ਲੱਖ ਰੁਪਏ ਦਾ ਯੂਕੇ ਸਪਾਊਸ ਵੀਜ਼ਾ ਦਿਵਾਉਣ ਦਾ ਲਾਲਚ ਦੇ ਕੇ ਠੱਗੀ ਮਾਰੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਉਸ ਨੂੰ ਭਰੋਸੇ ਵਿੱਚ ਲੈ ਕੇ ਗੈਰ-ਕਾਨੂੰਨੀ ਤਰੀਕੇ ਨਾਲ ਪੈਸੇ ਹੜੱਪ ਲਏ। ਹੈਬੋਵਾਲ ਪੁਲਸ ਨੇ ਸ਼ਿਕਾਇਤ ''ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁੱਲ ਪਾਰਦਰਸ਼ੀ : ਐਡਵੋਕੇਟ ਧਾਮੀ
NEXT STORY