ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ ਦੇ ਪਿੰਡ ਠੁੱਠਿਆਵਾਲੀ 'ਚ ਪ੍ਰੇਮ ਵਿਆਹ ਦਾ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 26 ਸਾਲਾ ਸਿਮਰਜੀਤ ਕੌਰ, ਜੋ ਕਰੀਬ 8 ਮਹੀਨੇ ਦੀ ਗਰਭਵਤੀ ਸੀ, ਦਾ ਉਸਦੇ ਪਤੀ ਵੱਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਇਲਾਕੇ 'ਚ ਸੋਗ ਅਤੇ ਸਹਿਮ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਜੀਤ ਕੌਰ ਅਤੇ ਉਸਦੇ ਪਤੀ ਨੇ ਕੁੱਝ ਸਮਾਂ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਤੋਂ ਪਹਿਲਾਂ ਨੌਜਵਾਨ ਪ੍ਰੇਮੀ ਬਣ ਕੇ ਉਸ ਨਾਲ ਮੋਬਾਇਲ ’ਤੇ ਲਗਾਤਾਰ ਚੈਟ ਕਰਦਾ ਰਿਹਾ ਅਤੇ ਵਿਆਹ ਲਈ ਮਨਾਇਆ ਪਰ ਵਿਆਹ ਤੋਂ ਬਾਅਦ ਹਾਲਾਤ ਬਦਲ ਗਏ।
ਇਹ ਵੀ ਪੜ੍ਹੋ : ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
ਪਤੀ ਨੇ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਘਰ 'ਚ ਅਕਸਰ ਤਕਰਾਰ ਅਤੇ ਝਗੜੇ ਹੁੰਦੇ ਰਹਿੰਦੇ ਸਨ। ਸ਼ਨੀਵਾਰ ਨੂੰ ਦੋਵਾਂ ਵਿਚਕਾਰ ਹੋਏ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਦੋਸ਼ ਹੈ ਕਿ ਗੁੱਸੇ 'ਚ ਆਏ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ’ਤੇ ਹਮਲਾ ਕਰ ਦਿੱਤਾ ਅਤੇ ਉਸਦਾ ਗਲਾ ਵੱਢ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਸਿਮਰਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਘਟਨਾ 'ਚ ਗਰਭ ਵਿੱਚ ਪਲ ਰਹੇ 8 ਮਹੀਨੇ ਦੇ ਬੱਚੇ ਦੀ ਵੀ ਜਾਨ ਚਲੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਇਹ ਵੀ ਪੜ੍ਹੋ : ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਫਾਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਹਰ ਪੱਖ ਨੂੰ ਧਿਆਨ 'ਚ ਰੱਖ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਇੱਕ ਵਾਰ ਫਿਰ ਪਰਿਵਾਰਕ ਵਿਵਾਦਾਂ ਦੇ ਖ਼ਤਰਨਾਕ ਨਤੀਜਿਆਂ ਨੂੰ ਉਜਾਗਰ ਕਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫ਼ਰਜ਼ੀ ਆਈਫ਼ੋਨ ਬਰਾਮਦ ਘਪਲੇ ਦਾ ਮਾਮਲਾ: ਸੰਜੀਵ ਅਰੋੜਾ ਸਮੇਤ ਕੰਪਨੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
NEXT STORY