ਰੂਪਨਗਰ (ਸੈਣੀ) : ਰੂਪਨਗਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ 8 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਕੇਸਾਂ 'ਚ 20 ਸਾਲਾ, 22 ਸਾਲਾ, 31 ਸਾਲਾ, 19 ਸਾਲਾ, 22 ਸਾਲਾ ਅਤੇ 18 ਸਾਲਾ, 53 ਸਾਲਾਂ ਦੇ ਪੁਰਸ਼ ਅਤੇ 50 ਸਾਲਾਂ ਦੀ ਇਕ ਜਨਾਨੀ ਸ਼ਾਮਲ ਹੈ। ਇਨ੍ਹਾਂ ਕੇਸਾਂ ਦੀ ਪੁਸ਼ਟੀ ਜ਼ਿਲ੍ਹਾ ਰੂਪਨਗਰ ਦੇ ਸਿਵਲ ਸਰਜਨ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹਸਪਤਾਲ 'ਚ ਦਾਖਲ ਨੇ ਕੋਰੋਨਾ ਪੀੜਤ ਮੰਤਰੀ 'ਬਾਜਵਾ', ਜਾਣੋ ਸਿਹਤ ਦਾ ਹਾਲ
ਸਿਵਲ ਸਰਜਨ ਨੇ ਕਿਹਾ ਹੈ ਕਿ ਇਨ੍ਹਾਂ ਕੇਸਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਕੋਰੋਨਾ ਟੈਸਟ ਸਬੰਧੀ ਨਮੂਨੇ ਲਏ ਜਾ ਸਕਣ। ਨਵੇਂ ਕੇਸਾਂ ਦੇ ਸਾਹਮਣੇ ਆਉਣ ਤੋਂ ਬਾਅਦ ਰੂਪਨਗਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 49 ਤੱਕ ਪੁੱਜ ਗਈ ਹੈ। ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਨੇ ਮਾਰੂ ਰੂਪ ਧਾਰਨ ਕਰ ਲਿਆ ਹੈ। ਇੱਥੇ ਤੇਜ਼ੀ ਨਾਲ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ।
ਹੁਣ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਸੂਬੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 9,000 ਤੋਂ ਪਾਰ ਹੋ ਗਈ ਹੈ, ਜਦੋਂ ਕਿ 6,000 ਤੋਂ ਉੱਪਰ ਮਰੀਜ਼ ਇਸ ਬੀਮਾਰੀ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਸੂਬੇ ਅੰਦਰ ਕੋਰੋਨਾ ਕਾਰਨ 230 ਲੋਕਾਂ ਦੀ ਜਾਨ ਜਾ ਚੁੱਕੀ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇੱਥੇ ਕੋਰੋਨਾ ਦੇ ਮਾਮਲੇ 10 ਲੱਖ ਤੋਂ ਪਾਰ ਹੋ ਚੁੱਕੇ ਹਨ ਅਤੇ ਮ੍ਰਿਤਕਾਂ ਦੀ ਗਿਣਤੀ 25,000 ਤੋਂ ਉੱਪਰ ਹੋ ਗਈ ਹੈ।
ਇਹ ਵੀ ਪੜ੍ਹੋ : ਮਰੀਜ਼ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼, ਸਿਵਲ ਸਰਜਨ ਨੇ ਅੱਧ ਵਿਚਾਲੇ ਛੱਡਿਆ ਆਪਰੇਸ਼ਨ
ਕੋਰੋਨਾ ਵਾਇਰਸ : ਨਾਕੇ ਤੋਂ ਸਿਰਫ਼ 20 ਮੀਟਰ ਦੀ ਦੂਰੀ ’ਤੇ ਸੜਕ ’ਤੇ ਹੀ ਛਲਕਦੇ ਹਨ ਜਾਮ
NEXT STORY