ਜਲੰਧਰ (ਚੋਪੜਾ)– ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੀਰਵਾਰ ਨਾਮਜ਼ਦਗੀ ਦਾਖ਼ਲ ਕਰਨ ਦੇ ਆਖਰੀ ਦਿਨ 8 ਨਾਮਜ਼ਦਗੀਆਂ ਦਾਖ਼ਲ ਹੋਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਵਿੰਦਰ ਕੌਰ, ਸੰਦੀਪ ਕੌਰ ਅਤੇ ਅਸ਼ੋਕ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ, ਜਦਕਿ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਸੁਗ੍ਰੀਵ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਤੋਂ ਇੰਦਰਇਕਬਾਲ ਸਿੰਘ ਨੇ ਵਾਧੂ ਫਾਰਮ ਦੇ 2 ਸੈੱਟ ਦਾਖਲ ਕੀਤੇ ਅਤੇ ਭਾਰਤੀ ਜਨਤਾ ਪਾਰਟੀ ਤੋਂ ਜਸਜੀਤ ਸਿੰਘ ਨੇ ਕਵਰਿੰਗ ਉਮੀਦਵਾਰ ਵਜੋਂ 2 ਨਾਮਜ਼ਦਗੀ ਕਾਗਜ਼ ਭਰੇ।
ਇਹ ਵੀ ਪੜ੍ਹੋ : NRIs ਲਈ ਮਾਨ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜਾਰੀ ਕੀਤੇ ਵਟਸਐਪ ਨੰਬਰ
ਜ਼ਿਕਰਯੋਗ ਹੈ ਕਿ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ 21 ਅਪ੍ਰੈਲ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਕੋਰਟ ਰੂਮ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਹੋਵੇਗੀ ਅਤੇ 24 ਅਪ੍ਰੈਲ ਨੂੰ ਦੁਪਹਿਰ 3 ਵਜੇ ਤੱਕ ਉਮੀਦਵਾਰ ਨਾਮਜ਼ਦਗੀ ਕਾਗਜ਼ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਜਿਨ੍ਹਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਕੈਨੇਡਾ ’ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਲਯੁਗੀ ਪਿਤਾ ਦੀ ਸ਼ਰਮਨਾਕ ਕਰਤੂਤ, ਨਾਬਾਲਗ ਧੀ ਨੂੰ ਵੀ ਨਾ ਬਖਸ਼ਿਆ
NEXT STORY