ਫਿਰੋਜ਼ਪੁਰ (ਪਰਮਜੀਤ ਸੋਢੀ) : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਹੇਠ ਵੱਡੀ ਸਫ਼ਲਤਾ ਹਾਸਲ ਕਰਦਿਆਂ 530 ਗ੍ਰਾਮ ਹੈਰੋਇਨ, ਇਕ ਡਰੋਨ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ ਨੇ ਪਿੰਡ ਮਾਛੀਵਾੜਾ ਦੇ ਖੇਤਾਂ ’ਚੋਂ ਇਕ ਡਰੋਨ ਅਤੇ 508 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਬੀ. ਐੱਸ. ਐੱਫ. ਨੇ ਥਾਣੇ ਨੂੰ ਪੱਤਰ ਰਾਹੀਂ ਜਾਣਕਾਰੀ ਦਿੱਤੀ, ਜਿਸ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ ਅਤੇ ਏਅਰਕਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਸ ਦੇ ਇਲਾਵਾ ਥਾਣਾ ਆਰਿਫ ਕੇ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਨੇੜੇ ਗਸ਼ਤ ਦੌਰਾਨ ਸੁਰਿੰਦਰ ਸਿੰਘ ਵਾਸੀ ਮਹਾਲਮ ਕੋਲੋਂ 10 ਗ੍ਰਾਮ ਹੈਰੋਇਨ ਮਿਲੀ ਹੈ। ਥਾਣਾ ਕੁੱਲਗੜ੍ਹੀ ਦੇ ਸਬ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਕਰਨਪ੍ਰੀਤ ਸਿੰਘ ਉਰਫ਼ ਕਰਨ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਥਾਣਾ ਸਿਟੀ ਫਿਰੋਜ਼ਪੁਰ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਗਗਨਦੀਪ ਸਿੰਘ ਅਤੇ ਅਰਨ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੰਸਪੈਕਟਰ ਪਰਮਜੀਤ ਸਿੰਘ ਨੇ ਔਰਤ ਸ਼ਿਖਾ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਰਾਮ ਪ੍ਰਕਾਸ਼ ਉਰਫ ਪਾਸ਼ਾ, ਅਜੀਤ ਸਿੰਘ ਉਰਫ਼ ਹੈਪੀ ਅਤੇ ਕੇਵਲ ਕ੍ਰਿਸ਼ਨ ਉਰਫ਼ ਰੋਹਿਤ ਤੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਸਾਰੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।
MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
NEXT STORY